Delhi Cabinet Meeting : ਦਿੱਲੀ ਦੀ CM ਰੇਖਾ ਗੁਪਤਾ ਦੀ ਪਹਿਲੀ ਕੈਬਨਿਟ ਮੀਟਿੰਗ, ਜਾਣੋ ਕੀ-ਕੀ ਲਏ ਫੈਸਲੇ

60

Delhi Cabinet Decisions: ਦਿੱਲੀ ‘ਚ ਭਾਜਪਾ ਸਰਕਾਰ ਦੀ ਪਹਿਲੀ ਬੈਠਕ ਵੀਰਵਾਰ ਸ਼ਾਮ ਨੂੰ ਸਕੱਤਰੇਤ ‘ਚ ਹੋਈ। ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਾਰੇ ਮੰਤਰੀ ਸ਼ਾਮਲ ਹੋਏ। ਹੇਠਾਂ ਵਿਸਥਾਰ ਵਿੱਚ ਜਾਣੋ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਹੜੇ ਵੱਡੇ ਫੈਸਲੇ ਲਏ ਗਏ।

  • ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਸਰਕਾਰ ਦਿੱਲੀ ‘ਚ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਏਗੀ। ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਦਿੱਲੀ ਵਿੱਚ ਯਮੁਨਾ ਨੂੰ ਸਾਫ਼ ਕਰਨ ਦੀ ਰਣਨੀਤੀ ਬਣਾਈ ਗਈ ਹੈ।
  • ਲੋਕ ਨਿਰਮਾਣ ਮੰਤਰੀ ਪ੍ਰਵੇਸ਼ ਵਰਮਾ ਨੇ ਕਿਹਾ ਕਿ ਯਮੁਨਾ ਨਦੀ ਦੀ ਸਫਾਈ ਦਿੱਲੀ ਸਰਕਾਰ ਦੀਆਂ ਤਰਜੀਹਾਂ ਵਿੱਚ ਸਭ ਤੋਂ ਮਹੱਤਵਪੂਰਨ ਹੈ ਅਤੇ ਇਹ ਉਨ੍ਹਾਂ ਦੀ ਸਰਕਾਰ ਦਾ ਇੱਕ ਵੱਡਾ ਸੰਕਲਪ ਹੈ। ਉਨ੍ਹਾਂ ਕਿਹਾ, ‘ਸਾਡਾ ਸਭ ਤੋਂ ਵੱਡਾ ਸੰਕਲਪ ਯਮੁਨਾ ਦੀ ਸਫਾਈ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। ਅਸੀਂ ਯਮੁਨਾ ਨੂੰ ਪੂਰੀ ਤਰ੍ਹਾਂ ਸਾਫ਼ ਕਰਾਂਗੇ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਯਮੁਨਾ ਆਰਤੀ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ

ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਵੀਰਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਰੇਖਾ ਗੁਪਤਾ ਅਤੇ ਉਨ੍ਹਾਂ ਦੇ ਸਾਰੇ ਕੈਬਨਿਟ ਸਹਿਯੋਗੀ ਦਿੱਲੀ ਵਿੱਚ ਯਮੁਨਾ ਦੇ ਕਿਨਾਰੇ ਸਥਿਤ ਵਾਸੂਦੇਵ ਘਾਟ ਪੁੱਜੇ ਅਤੇ ਯਮੁਨਾ ਆਰਤੀ ਕੀਤੀ। ਇਸ ਤੋਂ ਬਾਅਦ ਦਿੱਲੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਸ਼ੁਰੂ ਹੋਈ। ਇਸ ਵਿੱਚ ਮੰਤਰੀ ਪ੍ਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਆਸ਼ੀਸ਼ ਸੂਦ, ਕਪਿਲ ਮਿਸ਼ਰਾ, ਰਵਿੰਦਰ ਇੰਦਰਰਾਜ ਅਤੇ ਪੰਕਜ ਕੁਮਾਰ ਸਿੰਘ ਨੇ ਹਿੱਸਾ ਲਿਆ, ਜਿਨ੍ਹਾਂ ਨੇ ਅੱਜ ਰੇਖਾ ਗੁਪਤਾ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕੀ।

ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਵੀ ਇੱਥੇ ਯਮੁਨਾ ਘਾਟ ‘ਤੇ ਮੌਜੂਦ ਸਨ। ਮੰਤਰਾਂ ਦੇ ਉਚਾਰਣ ਦੌਰਾਨ ਯਮੁਨਾ ਆਰਤੀ ਕੀਤੀ ਗਈ। ਮੁੱਖ ਮੰਤਰੀ ਨੇ ਹੱਥ ਜੋੜ ਕੇ ਅਰਦਾਸ ਕੀਤੀ। ਭਾਜਪਾ ਦੇ ਕਈ ਵੱਡੇ ਨੇਤਾ ਅਤੇ ਦਿੱਲੀ ਦੇ ਕਈ ਲੋਕ ਸਭਾ ਮੈਂਬਰ ਵੀ ਇੱਥੇ ਮੌਜੂਦ ਸਨ।

ਦਿੱਲੀ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਯਮੁਨਾ ਨਦੀ ਨੂੰ ਸਾਫ਼ ਕਰਨ ਦੇ ਵਾਅਦੇ ਕੀਤੇ ਸਨ। ਹਾਲਾਂਕਿ ਦੋ ਕਾਰਜਕਾਲ ਦੇ ਬਾਅਦ ਵੀ ਦਿੱਲੀ ਵਿੱਚ ਯਮੁਨਾ ਦੀ ਸਫ਼ਾਈ ਨਹੀਂ ਹੋ ਸਕੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੀ ਯਮੁਨਾ ਨਦੀ ਦੇ ਪ੍ਰਦੂਸ਼ਣ ਦਾ ਮੁੱਦਾ ਚੁੱਕਿਆ ਗਿਆ ਸੀ। ਹੁਣ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਯਮੁਨਾ ਨਦੀ ਨੂੰ ਆਪਣੀ ਪਹਿਲ ‘ਤੇ ਰੱਖਿਆ ਹੈ। ਚੋਣਾਂ ਦੌਰਾਨ ਵੀ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿੱਚ ਯਮੁਨਾ ਨਦੀ ਨੂੰ ਸਾਫ਼-ਸੁਥਰਾ ਬਣਾਉਣ ਦੀ ਗੱਲ ਕੀਤੀ ਸੀ।