Delhi Election: ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ

41

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਿੱਲੀ ਚੋਣਾਂ ਦੇ ਨਤੀਜਿਆਂ ‘ਚ ‘ਆਪ’ ਨੂੰ ਸਿਰਫ਼ 23 ਸੀਟਾਂ ‘ਤੇ ਹੀ ਜਿੱਤ ਮਿਲੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੇ ਨਤੀਜਿਆਂ ਤੋਂ ਸਾਫ਼ ਤੌਰ ‘ਤੇ ਨਿਰਾਸ਼ ਹਨ। ਇਸ ਨਤੀਜੇ ‘ਤੇ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ, ਜਿਸ ‘ਚ ਉਨ੍ਹਾਂ ਨੇ ਹਾਰ ਮੰਨ ਲਈ ਹੈ।

ਕੇਜਰੀਵਾਲ ਨੇ ਕਿਹਾ ਕਿ ਅੱਜ ਦਿੱਲੀ ਚੋਣਾਂ ਦੇ ਨਤੀਜੇ ਆਏ ਹਨ ਅਤੇ ਲੋਕਾਂ ਦਾ ਜੋ ਵੀ ਫੈਸਲਾ ਹੈ ਉਸ ਨੂੰ ਅਸੀ ਸਵੀਕਾਰ ਕਰਦੇ ਹਾਂ। ਮੈਂ ਭਾਰਤੀ ਜਨਤਾ ਪਾਰਟੀ ਨੂੰ ਇਸ ਜਿੱਤ ਦੀ ਵਧਾਈ ਦਿੰਦਾ ਹਾਂ ਅਤੇ ਮੈਂ ਉਮੀਦ ਕਰਦਾ ਹਾਂ ਕਿ ਜਿਸ ਉਮੀਦ ਨਾਲ ਲੋਕਾਂ ਨੇ ਬੀਜੇਪੀ ਨੂੰ ਜਿਤਾਇਆ ਹੈ ਉਹ ਉਸ ਉਮੀਦਾਂ ‘ਤੇ ਖੜ੍ਹੇ ਉਤਰਨਗੇ

ਕੇਜਰੀਵਾਲ ਨੇ ਇਹ ਵੀ ਕਿਹਾ, ‘ਪਿਛਲੇ 10 ਸਾਲਾਂ ਵਿੱਚ, ਅਸੀਂ ਲੋਕਾਂ ਦੁਆਰਾ ਸਾਨੂੰ ਦਿੱਤੇ ਮੌਕਿਆਂ ਵਿੱਚ ਬਹੁਤ ਕੰਮ ਕੀਤਾ ਹੈ, ਸਿੱਖਿਆ ਖੇਤਰ ਵਿੱਚ, ਸਿਹਤ ਖੇਤਰ ਵਿੱਚ, ਪਾਣੀ ਦੇ ਖੇਤਰ ਵਿੱਚ, ਬਿਜਲੀ ਖੇਤਰ ਵਿੱਚ… ਅਤੇ ਅਸੀਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਅਸੀਂ ਉਨ੍ਹਾਂ ਦੇ ਜੀਵਨ ਲਈ ਦਿੱਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।’