Heavy Rain Alert: ਅਗਲੇ 4 ਘੰਟੇ ਭਾਰੀ ਮੀਂਹ, ਤੂਫਾਨ, ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

39

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਤੇਜ਼ ਹਵਾਵਾਂ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੱਲ੍ਹ ਰਾਤ ਵੀ ਪੰਜਾਬ ਅਤੇ ਹਰਿਆਣਾ ਵਿੱਚ ਮੋਹਲੇਧਾਰ ਮੀਂਹ ਪਿਆ ਤੇ ਗੜੇਮਾਰੀ ਹੋਈ। ਮੌਸਮ ’ਚ ਬਦਲਾਅ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੰਡੀਆਂ ਵਿਚ ਪਈ ਕਣਕ ਦੀ ਫ਼ਸਲ ਭਿੱਜ ਗਈ ਹੈ। ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ ਬਠਿੰਡਾ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਰੋਪੜ ਇਲਾਕੇ ਵਿਚ ਵੀ ਮੀਂਹ ਪਿਆ ਹੈ। ਅੱਜ ਵੀ ਇਥੇ ਭਾਰੀ ਬਾਰਿਸ਼ ਹੋਵੇਗੀ।

ਉਧਰ, ਮੌਸਮ ਵਿਭਾਗ ਨੇ ਪੰਜਾਬ ਵਿਚ ਪੂਰਾ ਹਫ਼ਤਾ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਅਤੇ ਮੀਂਹ ਵੀ ਪੈ ਸਕਦਾ ਹੈ। ਦੱਸ ਦਈਏ ਕਿ ਮਈ ਦੀ ਸ਼ੁਰੂਆਤ ਤੋਂ ਹੀ ਦੇਸ਼ ਦੀ ਮੌਸਮੀ ਗਤੀਵਿਧੀਆਂ ਵਿਚ ਬਦਲਾਅ ਆਇਆ ਹੈ। ਦੇਸ਼ ਦੀ ਰਾਜਧਾਨੀ ਸਮੇਤ ਉੱਤਰੀ ਭਾਰਤ ਅਪ੍ਰੈਲ ਦੇ ਮਹੀਨੇ ਵਿੱਚ ਭਿਆਨਕ ਗਰਮੀ ਨਾਲ ਜੂਝ ਰਿਹਾ ਸੀ। ਪਾਰਾ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਪਰ, ਮਈ ਦੀ ਸ਼ੁਰੂਆਤ ਜਾਂ ਅਪ੍ਰੈਲ ਦੇ ਆਖਰੀ ਦਿਨ ਤੋਂ ਮੌਸਮ ਬਦਲ ਗਿਆ ਹੈ। ਇਸ ਕਾਰਨ ਪੂਰੇ ਦੇਸ਼ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵੀ 7 ਤੋਂ 8 ਡਿਗਰੀ ਸੈਲਸੀਅਸ ਘਟ ਗਿਆ ਹੈ।

ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਗਰਜ ਦੇ ਨਾਲ ਮੀਂਹ ਪਿਆ। ਇਸ ਕਾਰਨ ਦਿੱਲੀ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 18 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸੋਮਵਾਰ ਸਵੇਰੇ ਇੱਕ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਕਿ ਅੱਜ ਸਵੇਰੇ 7 ਤੋਂ 8 ਵਜੇ ਦੇ ਵਿਚਕਾਰ ਦਿੱਲੀ-ਐਨਸੀਆਰ ਅਤੇ ਆਸ ਪਾਸ ਦੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅਗਲੇ 4 ਘੰਟਿਆਂ ਵਿਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕਈ ਸ਼ਹਿਰਾਂ ਵਿਚ ਗਰਜ ਅਤੇ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਸ਼ਹਿਰਾਂ ਵਿਚ ਹਰਿਆਣਾ ਦੇ ਰਾਜੌਂਦ, ਅਸੰਧ, ਸਫੀਦੋਂ, ਜੀਂਦ, ਪਾਣੀਪਤ, ਗੋਹਾਨਾ, ਤੋਸ਼ਾਮ ਸ਼ਾਮਲ ਹਨ, ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ, ਬਿਜਨੌਰ, ਬੜੌਤ, ਬਾਗਪਤ, ਖੇਖੜਾ ਵਿੱਚ ਵੀ ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 4 ਘੰਟਿਆਂ ਵਿੱਚ ਦਿੱਲੀ ਦੇ ਕੁਝ ਸਥਾਨਾਂ ਜਿਵੇਂ ਕਿ ਨਰੇਲਾ, ਬਵਾਨਾ, ਅਲੀਪੁਰ, ਕਾਂਝਵਾਲਾ, ਰੋਹਿਣੀ, ਮੁੰਡਕਾ ਅਤੇ ਐਨਸੀਆਰ ਦੇ ਫਰੀਦਾਬਾਦ, ਬੱਲਭਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਨਰਵਾਣਾ, ਕਰਨਾਲ, ਬਰਵਾਲਾ, ਹਿਸਾਰ, ਗਨੌਰ, ਹਾਂਸੀ, ਮਹਿਮ, ਸੋਨੀਪਤ, ਰੋਹਤਕ, ਖਰਖੌਦਾ, ਪਲਵਲ, ਔਰੰਗਾਬਾਦ ਅਤੇ ਗੰਗੋਹ, ਨਜੀਬਾਬਾਦ, ਸ਼ਾਮਲੀ, ਮੋਦੀਨਗਰ, ਮੋਦੀਨਗਰ, ਮੇਜਾਨਗਰ, ਚੰਦਰਪੁਰ, ਮੇਹਮਪੁਰ ​​ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਲਈ ਓਂਰਜ ਚਿਤਾਵਨੀ
ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਤੋਂ ਲੈ ਕੇ ਓਡੀਸ਼ਾ ਅਤੇ ਗੁਜਰਾਤ ਤੋਂ ਬਿਹਾਰ ਸਮੇਤ 10 ਰਾਜਾਂ ਵਿੱਚ ਮੀਂਹ ਲਈ ਓਂਰਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਤੋਂ ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਦੇ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ ਅਤੇ ਨਾਗਾਲੈਂਡ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਇੱਥੇ, ਭਾਰਤ ਦੇ ਤੱਟਵਰਤੀ ਖੇਤਰਾਂ (ਪੂਰਬੀ ਅਤੇ ਪੱਛਮੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 72 ਤੋਂ 96 ਘੰਟਿਆਂ ਤੱਕ ਦੇਸ਼ ਵਿੱਚ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਸੰਭਾਵਨਾ ਹੈ।

ਧੂੜ ਭਰੀ ਹਨੇਰੀ ਦੇ ਨਾਲ ਬਾਰਿਸ਼
ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤੀ ਰਾਜਾਂ ਵਿਚ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਥੋੜ੍ਹੇ-ਥੋੜ੍ਹੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 10 ਤਰੀਕ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ।