Heavy rain alert- ਪੰਜਾਬ ਦੇ ਮੌਸਮ ‘ਚ ਇਕਦਮ ਬਦਲਾਅ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

32

Sell-Aid Desk24/7- ਮੌਨਸੂਨ ਹੁਣ ਪੰਜਾਬ ਤੋਂ ਵਾਪਸੀ ਦੇ ਰਾਹ ਉਤੇ ਹੈ ਅਤੇ 20 ਸਤੰਬਰ ਤੱਕ ਪੂਰੀ ਤਰ੍ਹਾਂ ਵਾਪਸੀ ਕਰ ਲਵੇਗਾ। ਰਵਾਨਾ ਹੁੰਦੇ ਸਮੇਂ ਇਹ ਪੰਜਾਬ ਦੇ ਸੈਂਟਰਲ ਹਿੱਸਿਆਂ ਵਿਚੋਂ ਲੰਘੇਗਾ, ਜਿਸ ਕਾਰਨ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ ਅਤੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।

16 ਸਤੰਬਰ ਨੂੰ, ਯਾਨੀ ਅੱਜ ਸੂਬੇ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਰਹੇਗੀ ਅਤੇ ਬੂੰਦਾਬਾਂਦੀ ਹੋ ਸਕਦੀ ਹੈ। ਦੂਜੇ ਪਾਸੇ 17 ਅਤੇ 18 ਸਤੰਬਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਬਾਰਿਸ਼ ਹੋ ਸਕਦੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫਾਨ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬਾਰਿਸ਼ ਦੇ ਮੱਦੇਨਜ਼ਰ ਫਸਲਾਂ ਦਾ ਖਿਆਲ ਰੱਖਣ। ਵਿਭਾਗ ਮੁਤਾਬਕ ਮੀਂਹ ਕਾਰਨ ਮਾਹੌਲ ਠੰਡਾ ਹੋ ਜਾਵੇਗਾ ਅਤੇ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਕੁਝ ਰਾਹਤ ਮਿਲੇਗੀ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵਧਦੀ ਗਰਮੀ ਅਤੇ ਨਮੀ ਤੋਂ ਲੋਕ ਪਰੇਸ਼ਾਨ ਸਨ।

ਇਸ ਦੇ ਨਾਲ ਹੀ ਪਹਾੜਾਂ ਵਿਚ ਘੱਟ ਮੀਂਹ ਪੈਣ ਕਾਰਨ ਪੰਜਾਬ ਵਿੱਚ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ ਅਤੇ ਸਥਿਤੀ ਹੌਲੀ-ਹੌਲੀ ਆਮ ਵਾਂਗ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਇਸ ਸਾਲ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਤਿੰਨ ਦਿਨ ਪਹਿਲਾਂ ਸ਼ੁਰੂ ਹੋ ਗਈ ਸੀ। ਰਵਾਨਗੀ ਦੀ ਪ੍ਰਕਿਰਿਆ 14 ਸਤੰਬਰ ਤੋਂ ਰਾਜਸਥਾਨ ਦੇ ਸ਼੍ਰੀਗੰਗਾਨਗਰ, ਨਾਗੌਰ, ਜੋਧਪੁਰ ਅਤੇ ਬਾੜਮੇਰ ਵਿੱਚੋਂ ਲੰਘ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਇਸ ਦਾ ਪ੍ਰਭਾਵ ਕੱਛ (ਗੁਜਰਾਤ), ਰਾਜਸਥਾਨ, ਪੰਜਾਬ ਅਤੇ ਪਹਾੜੀ ਰਾਜਾਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੱਕ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਮਾਨਸੂਨ ਦੇ ਜਾਣ ਤੋਂ ਪਹਿਲਾਂ, ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਜਾਰੀ ਹੈ। ਬਿਹਾਰ ਅਤੇ ਝਾਰਖੰਡ ਦੇ ਨਾਲ-ਨਾਲ, ਉੱਤਰ-ਪੂਰਬੀ ਭਾਰਤ ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੋਆ, ਕੋਂਕਣ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੁੰਬਈ ਵਿਚ ਵੀ ਸੋਮਵਾਰ ਨੂੰ ਭਾਰੀ ਬਾਰਿਸ਼ ਹੋਈ।