Heavy Rain Warning- IMD ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

35

Sell-Aid Desk24/7- ਪੰਜਾਬ ਵਿਚ ਭਾਰੀ ਮੀਂਹ ਦਾ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿਣ ਵਾਲਾ ਹੈ। ਇਸ ਸਬੰਧੀ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਹੈ।

ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਅਲਰਟ ਨੂੰ ਵੇਖਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਵਿਚ 7 ਸਤੰਬਰ ਤੱਕ ਸਕੂਲ ਬੰਦ ਕਰ ਦਿੱਤੇ ਹਨ। ਆਈਐਮਡੀ ਦੇ ਅਨੁਸਾਰ ਉੱਤਰ-ਪੱਛਮੀ ਬੰਗਾਲ ਦੀ ਖਾੜੀ ਉੱਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ ਅਤੇ ਅਗਲੇ 24 ਘੰਟਿਆਂ ਵਿੱਚ ਉਸੇ ਖੇਤਰ ਵਿੱਚ ਹੋਰ ਵੀ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ। ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ-ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ।