Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 5 ਫਰਵਰੀ 2025

40

Hukamnama Sri Harmandir Sahib Ji: ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। गुरू नानक जी कहते हैं, हे भाई! नानक (उस) गुणों के खजाने परमात्मा की सिफत-सलाह का गीत गाता है। गुरु ने ((मेरा) नानक का) भ्रम दूर कर दिया है। गुरू नानक जी कहते हैं (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥