Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 21 ਫਰਵਰੀ 2025

50

Hukamnama Sri Harmandir Sahib Ji: ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ {ਪੰਨਾ 489}

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1।

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2।

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3।

ਹੇ ਨਾਨਕ! (ਅਰਦਾਸ ਕਰ ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

गूजरी महला १ ॥ नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥ सिध समाधि करहि नित झगरा दुहु लोचन किआ हेरै ॥ अंतरि जोति सबदु धुनि जागै सतिगुरु झगरु निबेरै ॥३॥ सुरि नर नाथ बेअंत अजोनी साचै महलि अपारा ॥ नानक सहजि मिले जगजीवन नदरि करहु निसतारा ॥४॥२॥ {पन्ना 489}

अर्थ: हे मेरी जिंदगी के आसरे प्रीतम! मुझे ना भूल तू वह है जिसकी भक्ति पूरन पुरख सदा करते रहते हैं, जिसे ऋषि-मुनि गुरू की बताई हुई समझ के आसरे सदा सिमरते हैं।1। रहाउ। (पुराणों में कथा आती है कि जिस ब्रहमा के रचे हुए) वेद (पण्डित लोग) मुंह से गले से मीठी सुर में नित्य पढ़ते हैं, वह ब्रहमा विष्णु की नाभि में से उगे हुए कमल की नालि से पैदा हुआ (और अपने जन्म दाते की कुदरति का अंत ढूँढने के लिए उस नालि में चल पड़ा, कई युग उस नालि के) अंधेरे में ही आता जाता रहा, पर उसका अंत ना ढूँढ सका।1। वह प्रभू इतना बड़ा है कि सूरज और चंद्रमा उसके त्रिभवणीय जगत में (मानो छोटे से) दीपक (ही) हैं, सारे जगत में उसीकी ज्योति व्यापक है। जो मनुष्य गुरू के बताए राह पर चल के उस को दिन-रात मिलता है वह पवित्र जीवन वाला हो जाता है। जो मनुष्य अपने मन के पीछे चलता है उसकी जिंदगी की रात (अज्ञानता के) अंधेरे में बीतती है।2। बड़े-बड़े जोगी (अपने ही उद्यम की टेक रख के) समाधियां लगाते हैं और मन को जीतने के यतन करते हैं (पर जो मनुष्य अपने उद्यम की ही टेक रखे, उसे) वह अंदर बसती ज्योति इन आँखों से नहीं दिखती। (जो मनुष्य गुरू के सन्मुख होता है) उसका मन वाला झगड़ा गुरू समाप्त कर देता है, उसके अंदर गुरू का शबद-रूप मीठी लगन लग पड़ती है, उसके अंदर परमात्मा की ज्योति जग पड़ती है।3। हे नानक! (अरदास कर-) हे देवताओं और मनुष्यों के पति! हे बेअंत! हे योनि-रहित! और अॅटल महल में टिके रहने वाले अपार प्रभू! हे जगत के जीवन! (मेहर कर मुझे) अडोलता में निवास मिले। मेहर की निगाह करके मेरा बेड़ा पार कर।4।2।