Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਫਰਵਰੀ 2025

39

Hukamnama Sri Harmandir Sahib Ji: ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ

ਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਕੁਚੱਜੀ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

रागु सूही महला १ कुचजी ੴ सतिगुर प्रसादि ॥ मंञु कुचजी अमावणि डोसड़े हउ किउ सहु रावणि जाउ जीउ ॥ इक दू इकि चड़ंदीआ कउणु जाणै मेरा नाउ जीउ ॥ जिन्ही सखी सहु राविआ से अम्बी छावड़ीएहि जीउ ॥ से गुण मंञु न आवनी हउ कै जी दोस धरेउ जीउ ॥

राग सूही में गुरु नानक देव जी की बाणी “कुचजी” अकाल पुरख एक है और सतगुरु की कृपा द्वारा मिलता है। (हे सखी!) मैंने सही जीवन का ढंग नहीं सिखा, मेरे अंदर इतने अवगुण हैं की अंदर समां नहीं सकते (इस हालत में) मैं प्रभु-पति को प्रसन्न करने के लिए कैसे जा सकती हूँ? (उस के दर पर तो) एक दूसरी से बढ़ कर अच्छी से अच्छी हैं, मेरा तो वहां पर कोई नाम भी नहीं जनता। जिन सखिओं ने प्रभु पति को प्रसन्न कर लिया है वह मानो, (चौमासे में) आम के पेड़ो की ठंडी छांव में बैठी हैं। मेरे अंदर तो वह गुण नहीं है (जिस से प्रभु पति आकर्षित होता है) मैं (अपनी इस अभाग्यता का) दोष और किसी को कैसे दे सकती हूँ?