Hukamnama Sri Harmandir Sahib Ji: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥
अर्थ: हे प्रभु ! मैं तेरे सदा कायम रहने वाले नाम से सदके जाता हूँ। तू सारे जगत का मूल है; तू ही सब जीवों को पैदा करने वाला है कोई और (तेरे जैसा) नहीं है।1। रहाउ।हे प्रभू! हम जीव तेरे (दर के) मंगते हैं, तू स्वतंत्र रह के सब को दातें देने वाला है। हे प्रभू! मेरे पर दयावान हो। मुझ मंगते को अपना नाम दे (ता कि) मैं सदा तेरे प्रेम-रंग में रंगा रहूँ।1।हे प्रभु ! मुझ माया-ग्रसित को (अब तक मरने के) अनेकों चक्कर लग चुके हैं, अब तो मेरे पर कुछ मेहर कर। हे प्रभू! मेरे पर दया कर। मेरे पर यही कृपा कर कि मुझे अपना दीदार दे।2। गुरू नानक जी कहते हैं, हे भाई! – गुरू की कृपा से जिस मनुष्य के भ्रम के पर्दे खुल जाते हैं, उसकी (परमात्मा के साथ) गहरी सांझ बन जाती है। उसके हृदय में (परमात्मा के साथ) सदा कायम रहने वाली लगन लग जाती है, गुरू के साथ उसका मन पतीज जाता है।3।1।9।













