Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 9 ਅਪ੍ਰੈਲ 2025

90

Hukamnama Sri Harmandir Sahib Ji: ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥

सलोक मः ५ ॥ साजन तेरे चरन की होइ रहा सद धूरि ॥ नानक सरणि तुहारीआ पेखउ सदा हजूरि ॥१॥ मः ५ ॥ पतित पुनीत असंख होहि हरि चरणी मनु लाग ॥ अठसठि तीरथ नामु प्रभ जिसु नानक मसतकि भाग ॥२॥

हे सजन मैं सदा तेरे पेरों की खाक बना रहूँ, गुरू नानक जी अरदास करते हैं की मैं तेरी शरण पड़ा रहूँ और तुझे ही अपने अंग-संग देखूं ॥१॥ (विकारों में) गिरे हुए भी बेयंत जीव पवित्र हो जाते हैं अगर उनका मन प्रभु के चरणों में लग जाए, प्रभु का नाम ही अठासठ तीर्थ है, परन्तु, (गुरू नानक जी स्वयं को कहते हैं) हे नानक! (यह उसको मिलता है) जिस के माथे पर भाग्य (लिखें) हैं॥२॥

Shalok, Fifth Mehl: O Friend, I pray that I may remain forever the dust of Your Feet. Nanak has entered Your Sanctuary, and beholds You ever-present. ||1|| Fifth Mehl: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. ||2||