Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 31 ਜਨਵਰੀ 2025

67

Hukamnama Sri Harmandir Sahib Ji: ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

सलोक मः ५ ॥ नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥

(संसार) नदी में तैरते मेरा पैर ( मोह के कीचड में ) नहीं धंसता , क्योकि मेरे दिल में तेरी प्रीत है। हे पति (प्रभु) ! मेंने अपना यह निमाना सा दिल तेरे चरणों में परो लिया है, हे हरी ! ( संसार- सागर में तैरने के लिए , तू ही ) नानक का तुला है और बेडी है ॥੧॥ हमारे (असली) मित्र वही मानुष है जिनका दीदार होने से गलत मत (सोच) दूर हो जाती है, पर , गुरू नानक जी स्वयं को कहते हैं, हे दास नानक ! में सारा जगत देख लिया है , कोई विरले ( इस प्रकार के मनुषः मिलते है) ॥੨॥ ( हे प्रभु!) तेरे भगतो के दर्शन करने से तू मालिक हमारे मन में आ बस्ता है। साध सांगत में हमारी मन की मैल कट जाती है, और फिर सिफत -सलाह की बाणी पड़ने से सेवक का जन्म मरण का ( भाव, सारी उम्र का ) डर कट जाता है। क्योकि संत ( जिस मनुषः के माया वाले ) बंधन खोलते है ( उस के विकार रूप ) सारे जिन्न भुत छुप जाते है। यह सारा संसार जिस प्रभु का बनाया हुआ है , जिस का स्थान सब से ऊंचा है, जो बहुत बेअंत है, संत उस परमात्मा के साथ ( हमारा ) प्यार जोड़ देते है। दिन रात हर साँस के साथ हाथ जोड़ के प्रभु का सिमरन करना चाहिए । जब प्रभु स्वयं दयाल होता तो उस के भगतो की संगत प्राप्त होती है ॥९॥