Jalandhar Grenade Attack- ਜਲੰਧਰ ਗ੍ਰਨੇਡ ਹਮਲੇ ਬਾਰੇ ਵੱਡੀ ਅਪਡੇਟ…

42

ਪੰਜਾਬ ਵਿਚ ਇਨ੍ਹੀਂ ਦਿਨੀਂ ਗ੍ਰੇਨੇਡ ਹਮਲਿਆਂ ਨੇ ਕਾਫੀ ਦਹਿਸ਼ਤ ਫੈਲਾਈ ਹੋਈ ਹੈ। ਇੱਥੇ ਜਲੰਧਰ ਦੇ ਰਾਏਪੁਰ ਰਸੂਲਪੁਰ ਇਲਾਕੇ ‘ਚ ਹਿੰਦੂ ਵਿਚਾਰਧਾਰਾ ਵਾਲੇ ਵਿਅਕਤੀ ਦੇ ਘਰ ‘ਤੇ ਗ੍ਰਨੇਡ ਹਮਲਾ ਕੀਤਾ ਗਿਆ। ਇਸ ਹਮਲੇ ਪਿੱਛੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਦਾ ਨਾਂ ਸਾਹਮਣੇ ਆ ਰਿਹਾ ਹੈ। ਉਸ ਨੇ ਖੁਦ ਇਸ ਹਮਲੇ ਦੀ ਕਥਿਤ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਪੰਜ ਨੌਜਵਾਨਾਂ ਨੇ ਮਿਲ ਕੇ ਕੀਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਦੇਹਾਤ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਲਈ। ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮਾਮਲੇ ਨੂੰ ਸਾਵਧਾਨੀ ਨਾਲ ਨਜਿੱਠ ਰਿਹਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਇਸ ਹਮਲੇ ਵਿਚ ਸ਼ਹਿਜ਼ਾਦ ਭੱਟੀ ਦੀ ਮਦਦ ਜ਼ੀਸ਼ਾਨ ਅਖ਼ਤਰ ਉਰਫ਼ ਜੈਸੀ ਪੂਰੇਵਾਲ ਨੇ ਕੀਤੀ ਸੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਹਮਲਾ ਮੁਸਲਿਮ ਭਾਈਚਾਰੇ ਖਿਲਾਫ ਕੀਤੀਆਂ ਗਈਆਂ ਗਲਤ ਟਿੱਪਣੀਆਂ ਕਾਰਨ ਕੀਤਾ ਗਿਆ ਸੀ।

ਜਲੰਧਰ ਪੁਲਿਸ ਨੇ ਇਸ ਹਮਲੇ ਦੀ ਤਹਿ ਤੱਕ ਜਾਣ ਲਈ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ਹਿਜ਼ਾਦ ਭੱਟੀ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਹਮਲੇ ਪਿੱਛੇ ਸਾਰੇ ਚਿਹਰੇ ਬੇਨਕਾਬ ਹੋ ਜਾਣਗੇ।