Ludhiana Encounter Update: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ 2 ਅੱਤਵਾਦੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਇੱਕ ਅੱਤਵਾਦੀ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੌਕੇ ‘ਤੇ ਪਹੁੰਚ ਕੇ ਇਸ ਕਾਰਵਾਈ ਦੇ ਬਾਰੇ ਜਾਣਕਾਰੀ ਦਿੱਤੀ ਹੈ।
Ludhiana Encounter Update: ਲੁਧਿਆਣਾ ਵਿਖੇ ਪੰਜਾਬ ਪੁਲਿਸ ਨੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਅੱਤਵਾਦੀਆਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਮੁਕਾਬਲੇ ਵਿੱਚ 2 ਅੱਤਵਾਦੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਇੱਕ ਅੱਤਵਾਦੀ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੌਕੇ ‘ਤੇ ਪਹੁੰਚ ਕੇ ਇਸ ਕਾਰਵਾਈ ਦੇ ਬਾਰੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉੱਤੇ ਲਾਡੋਵਾਲ ਟੋਲ ਪਲਾਜ਼ਾ ਦੇ ਨੇੜੇ ਹੋਇਆ। ਪੁਲਿਸ ਦੀ ਗੋਲੀਬਾਰੀ ਵਿੱਚ ਦੋ ਅੱਤਵਾਦੀ ਜ਼ਖਮੀ ਹੋਏ ਹਨ। ਜਿਨ੍ਹਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਸੀ। ਦੋਵਾਂ ਅੱਤਵਾਦੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ 2 ਹੈਂਡ ਗ੍ਰਨੇਡ ਤੇ 4 ਪਿਸਤੌਲ ਤੇ 50 ਤੋਂ ਜ਼ਿਆਦਾ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।













