Maharashtra Plane Crash: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੀ ਜਹਾਜ਼ ਹਾਦਸੇ ਦੌਰਾਨ ਮੌਤ

21

Sell-Aid Desk 24/7- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ ਦੇ ਬਾਰਾਮਤੀ ਇਲਾਕੇ ਵਿੱਚ ਲੈਂਡ ਕਰ ਰਿਹਾ ਸੀ।

ਖ਼ਬਰਾਂ ਮੁਤਾਬਕ ਉਪ ਮੁੱਖ ਮੰਤਰੀ ਅਜੀਤ ਪਵਾਰ ਉਸ ਜਹਾਜ਼ ਵਿੱਚ ਸਵਾਰ ਹੋ ਕੇ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਵੇਰਵਿਆਂ ਅਨੁਸਾਰ ਲੈਂਡਿੰਗ ਦੇ ਸਮੇਂ ਇਹ ਜਹਾਜ਼ ਹਾਦਸਾ ਹੋਇਆ ਹੈ।

ਡੀ ਜੀ ਸੀ ਏ (ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ) ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਲੀਅਰਜੈੱਟ 45 (Learjet 45) ਜਹਾਜ਼ ਵਿੱਚ ਹਾਦਸੇ ਸਮੇਂ ਪੰਜ ਲੋਕ ਸਵਾਰ ਸਨ—ਜਿਨ੍ਹਾਂ ਵਿੱਚ ਉਪ ਮੁੱਖ ਮੰਤਰੀ ਅਜੀਤ ਪਵਾਰ, ਦੋ ਹੋਰ ਕਰਮਚਾਰੀ (ਇੱਕ ਪੀ.ਐਸ.ਓ. ਅਤੇ ਇੱਕ ਸਹਾਇਕ) ਅਤੇ ਦੋ ਚਾਲਕ ਦਲ ਦੇ ਮੈਂਬਰ (ਪਾਇਲਟ ਇਨ-ਕਮਾਂਡ ਅਤੇ ਫਸਟ ਅਫਸਰ) ਸ਼ਾਮਲ ਸਨ। ਅਧਿਕਾਰੀ ਮੁਤਾਬਕ ਸ਼ੁਰੂਆਤੀ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਸਵਾਰ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਬਚ ਸਕੀ ਹੈ ਅਤੇ ਡੀ.ਜੀ.ਸੀ.ਏ. ਦੇ ਅਧਿਕਾਰੀਆਂ ਦੀ ਇੱਕ ਟੀਮ ਹਾਦਸੇ ਵਾਲੀ ਥਾਂ ਵੱਲ ਰਵਾਨਾ ਹੋ ਗਈ ਹੈ।