MP Amritpal Singh ‘ਤੇ ਟੁੱਟੇਗੀ NSA! ਡਿਬਰੂਗੜ੍ਹ ਤੋਂ ਲਿਆਂਦਾ ਜਾ ਸਕਦੈ ਪੰਜਾਬ?

25

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਤੇ ਲਗਾਏ ਗਏ ਐਨਐਸਏ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਲੱਗੇ NSA ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।

ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਤੇ MP ਅੰਮ੍ਰਿਤਪਾਲ ਸਿੰਘ ਤੇ ਲੱਗੇ NSA ਦੀ ਮਿਆਦ ਅਗਲੇ ਹਫਤੇ 22-23 ਅਪ੍ਰੈਲ ਨੂੰ ਖਤਮ ਹੋ ਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗਿਆ NSA ਵਧਾਇਆ ਜਾਂਦਾ ਹੈ ਜਾਂ ਨਹੀਂ। ਜ਼ਿਕਰੇਖਾਸ ਹੈ ਕਿ ਜੇਕਰ NSA ਅੱਗੇ ਨਹੀਂ ਵਧਾਇਆ ਜਾਂਦਾ ਤਾਂ ਅੰਮ੍ਰਿਤਪਾਲ ਸਿੰਘ ਨੂੰ ਵੀ ਉਨ੍ਹਾਂ ਦੇ ਹੋਰ ਸਾਥੀਆਂ ਵਾਂਗ ਟ੍ਰਾੰਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।