Operation Sindoor- ਪਾਕਿਸਤਾਨ ‘ਤੇ ਹਮਲੇ ਪਿੱਛੋਂ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਸਕੂਲ ਬੰਦ

41

ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਜਵਾਬ ਵਿੱਚ ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ ਹਵਾਈ ਹਮਲੇ ਕੀਤੇ ਹਨ। ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਸੰਭਾਵੀ ਕਾਰਵਾਈ ਦੇ ਟਾਕਰੇ ਲਈ ਹਥਿਆਰਬੰਦ ਬਲਾਂ ਨੇ ਪੱਛਮੀ ਥੀਏਟਰ ਵਿੱਚ ਸਾਰੇ ਹਵਾਈ ਰੱਖਿਆ ਅਸਾਸਿਆਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਹੈ। ਸੂਤਰਾਂ ਅਨੁਸਾਰ ਘੁਸਪੈਠ ਰੋਕਣ ਅਤੇ ਸਰਹੱਦ ਨੇੜੇ ਸਰਗਰਮੀਆਂ ’ਤੇ ਨੇੜਿਓਂ ਨਜ਼ਰ ਰੱਖਣ ਲਈ ਸਰਹੱਦੀ ਸੁਰੱਖਿਆ ਬਲਾਂ ਵੱਲੋਂ ਜ਼ਮੀਨੀ ਪੱਧਰ ’ਤੇ ਚੌਕਸੀ ਵਧਾ ਦਿੱਤੀ ਗਈ ਹੈ।

ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ। ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਸਕੂਲ ਅਗਲੇ 72 ਘੰਟਿਆਂ ਲਈ ਬੰਦ ਰਹਿਣਗੇ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ।

ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ ਉਤੇ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਐਲਾਨ ਖੁਦ ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਕੀਤਾ ਹੈ।

ਪਾਕਿਸਤਾਨੀ ਪੰਜਾਬ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰਤੀ ਫੌਜ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਪੀਓਕੇ ਵਿੱਚ ਹਵਾਈ ਹਮਲਾ ਕਰਕੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਫੌਜ ਨੇ ਬਹਾਵਲਪੁਰ ਵਿੱਚ ਸਥਿਤ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਨੂੰ ਵੀ ਤਬਾਹ ਕਰ ਦਿੱਤਾ ਹੈ। ਜੈਸ਼ ਦਾ ਮੁੱਖ ਦਫਤਰ ਲਗਭਗ 200 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਇੱਕ ਮਸਜਿਦ, ਸਕੂਲ, ਹਸਪਤਾਲ, ਫਾਰਮ ਅਤੇ ਇੱਕ ਸਿਖਲਾਈ ਕੈਂਪ ਵੀ ਸੀ, ਜਿਨ੍ਹਾਂ ਨੂੰ ਫੌਜ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਗਭਗ 70 ਅੱਤਵਾਦੀ ਮਾਰੇ ਗਏ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਇਨ੍ਹਾਂ ਇਲਾਕਿਆਂ ਵਿੱਚ ਕੀਤਾ ਅਟੈਕ
ਮੁਜ਼ੱਫਰਾਬਾਦ
ਕੋਟਲੀ
ਬਾਘ
ਮੁਰੀਦਕੇ
ਗੁਲਪੁਰ
ਮਹਿਮੂਨਾ
ਜ਼ੋਇਆ
ਬਿੰਬਰ

ਭਾਰਤ ਦਾ ਆਪ੍ਰੇਸ਼ਨ ਸਿੰਦੂਰ 100 ਪ੍ਰਤੀਸ਼ਤ ਸਫਲ ਰਿਹਾ ਹੈ। 9 ਅੱਤਵਾਦੀ ਟਿਕਾਣੇ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਗਏ ਹਨ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ 16 ਦਿਨਾਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਉਹ ਇਲਾਕੇ ਜਿੱਥੇ ਅੱਤਵਾਦੀ ਗਤੀਵਿਧੀਆਂ ਚੱਲ ਰਹੀਆਂ ਸਨ, ਤਬਾਹ ਕਰ ਦਿੱਤੇ ਗਏ ਹਨ। ਭਾਰਤ ਵੱਲੋਂ ਕੀਤੇ ਗਏ ਹਮਲੇ ਵਿੱਚ ਕਈ ਅੱਤਵਾਦੀ ਮਾਰੇ ਗਏ ਹਨ।