Punjab ਵਿਚ 4 ਦਿਨਾਂ ਲਈ ਹਨੇਰੀ-ਤੂਫਾਨ ਦਾ Alert: ਇਨ੍ਹਾਂ 4 ਜ਼ਿਲ੍ਹਿਆਂ ਵਿਚ ਤੇਜ਼ ਮੀਂਹ, IMD ਦੀ ਚਿਤਾਵਨੀ

48

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮੀ ਹਾਲਾਤਾਂ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੇ ਤੂਫ਼ਾਨ ਦੀ ਸੰਭਾਵਨਾ ਹੈ।

ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਚੱਲੀਆਂ ਅਤੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਵੀ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।

ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

 

ਤਾਪਮਾਨ ਦੀਆਂ ਸਥਿਤੀਆਂ

ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 0.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਭਾਵੇਂ ਇਹ ਆਮ ਸੀਮਾਵਾਂ ਦੇ ਅੰਦਰ ਹੈ, ਪਰ ਕੁਝ ਥਾਵਾਂ ‘ਤੇ ਗਰਮੀ ਤੇਜ਼ ਬਣੀ ਹੋਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੀ ਬਾਰਿਸ਼ ਤੋਂ ਬਾਅਦ, ਪੰਜਾਬ ਭਰ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ।