Punjab News: 10 ਅਪ੍ਰੈਲ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ

32

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮਿਤ ਬੈਂਬੀ (Amit Bamby ) ਨੇ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐਨਐਸਐਸ), 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਅਪ੍ਰੈਲ (ਵੀਰਵਾਰ) ਨੂੰ ਸੰਗਰੂਰ ਜ਼ਿਲ੍ਹੇ ਵਿੱਚ ਮਾਸ, ਮੱਛੀ ਅਤੇ ਅੰਡੇ ਦੀਆਂ ਦੁਕਾਨਾਂ, ਫੇਰੀ ਵਾਲੇ, ਮਾਸਾਹਾਰੀ ਹੋਟਲ, ਢਾਬਿਆਂ ਅਤੇ ਆਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿੱਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ 24ਵੇਂ ਤ੍ਰੀਥੈਂਕਰ ਭਗਵਾਨ ਮਹਾਵੀਰ ਸਵਾਮੀ ਜੀ ਦੀ ਜਯੰਤੀ 10 ਅਪ੍ਰੈਲ 2025 ਨੂੰ ਅਹਿੰਸਾ ਦਿਵਸ ਵਜੋਂ ਮਨਾਈ ਜਾ ਰਹੀ ਹੈ। ਧਾਰਮਿਕ ਪਰੰਪਰਾਵਾਂ ਦੇ ਅਨੁਸਾਰ, ਮਹਾਵੀਰ ਜਯੰਤੀ ਵਾਲੇ ਦਿਨ ਕਿਸੇ ਵੀ ਜੀਵ ਦੀ ਹੱਤਿਆ ਕਰਨਾ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਦਿਨ ਕਿਸੇ ਵੀ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸਮਾਜ ਵਿਰੋਧੀ ਇਸ ਸਥਿਤੀ ਦਾ ਫਾਇਦਾ ਉਠਾ ਸਕਦੇ ਹਨ। ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਹੁਕਮ ਲਾਗੂ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।