Sell-Aid Desk24/7- ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਦੱਸ ਦੇਈਏ ਕਿ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਕਲਾਕਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।
ਫੋਰਟਿਸ ਹਸਪਤਾਲ ਵੱਲੋਂ ਨਵਾਂ ਬੁਲੇਟਿਨ ਜਾਰੀ ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਾਈਫ ਸਪੋਰਟ ‘ਤੇ ਹਨ। ਇਸ ਵਿਚਾਲੇ ਫੋਰਟਿਸ ਹਸਪਤਾਲ ਨੇ ਮੰਗਲਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਜਾਰੀ ਕੀਤਾ। ਹਸਪਤਾਲ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਮਾਨਸਿਕ ਸਥਿਤੀ ਨਾਜ਼ੁਕ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।














