Sukhbir Badal: ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ: ਸੁਖਬੀਰ

12

Sell-Aid Desk 24/7- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਅੱਜ ਦੁਪਹਿਰ ਵੇਲੇ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਡੀਜੀਪੀ ਪੰਜਾਬ ਦੇ ਦਫਤਰ ਪੁੱਜੀ।

ਸ਼੍ਰੋਮਣੀ ਅਕਾਲੀ ਦਲ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਆਗੂਆਂ ਨੂੰ ਜਲਦ ਤੋਂ ਜਲਦ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਪੰਜਾਬ ਦੇ ਡੀਜੀਪੀ ਦਫਤਰ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜੀਪੀ ਪੰਜਾਬ ਦੇ ਦਫਤਰ ਦੇ ਬਾਹਰ ਧਰਨਾ ਲਗਾਉਣ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਰਕੇ ਇੱਕ ਪਾਸੇ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਡੀਜੀਪੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਡੀਜੀਪੀ ਦਫਤਰ ਪਹੁੰਚੀ ਹੋਈ ਹੈ ਤਾਂ ਦੂਜੇ ਪਾਸੇ ਯੂਥ ਅਕਾਲੀ ਦਲ ਦੇ ਤਿੰਨ ਜ਼ਿਲ੍ਹਿਆਂ ਦੇ ਆਗੂਆਂ ਨੂੰ ਡੀਜੀਪੀ ਪੰਜਾਬ ਦੇ ਦਫਤਰ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੌਰਾਨ 328 ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਵਲੋਂ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀਜੀਪੀ ਦਫਤਰ ਪਹੁੰਚੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਉਨ੍ਹਾਂ ’ਤੇ ਕੀਤੀ ਜਾਵੇ ਤੇ ਵਰਕਰਾਂ ਨੂੰ ਤੰਗ ਨਾ ਕੀਤਾ ਜਾਵੇ ਜਦ ਤਕ ਪੁਲੀਸ ਅਧਿਕਾਰੀ ਇਸ ਬਾਰੇ ਸਪਸ਼ਟ ਨਹੀਂ ਕਰਨਗੇ ਤਦ ਤਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇੱਥੇ ਹੀ ਮੌਜੂਦ ਰਹੇਗੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਡੀਜੀਪੀ ਪੰਜਾਬ ਦੇ ਦਫਤਰ ਪੁੱਜੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਕੁਝ ਸਮੇਂ ਤੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਜੇਲ੍ਹ ਵਿੱਚ ਵੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਹੋਈ। ਇਸ ਦੌਰਾਨ ਫੈਸਲਾ ਹੋਇਆ ਕਿ ਅਕਾਲੀ ਦਲ ਨੂੰ ਇਕਜੁੱਟ  ਕਰਨ ਲਈ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਰੁੱਸੇ ਆਗੂਆਂ ਨੂੰ ਮਨਾਉਣਗੇ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਕਈ ਪਾਰਟੀ ਤੇ ਸੀਨੀਅਰ ਆਗੂ ਸ਼ਾਮਲ ਹੋਏ। ਇਹ ਮੀਟਿੰਗ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਉਣ ਉਪਰੰਤ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਸਿਆਸਤ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੀ ਭਵਿੱਖ ਦੇ ਕੰਮਾਂ ਬਾਰੇ ਰਣਨੀਤੀ ਤਿਆਰ ਕੀਤੀ ਗਈ।

ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਸਨ। ਸ੍ਰੀ ਮਜੀਠੀਆ ਨੇ ਕਿਹਾ ਸੀ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਕਰ ਕੇ ਅੱਜ ਵਾਲੀ ਮੀਟਿੰਗ ਅਹਿਮ ਹੈ।