Cyclone Montha Weather Alert: ਜਿਸ ਗੱਲ ਦਾ ਡਰ ਸੀ, ਉਹੀ ਹੋਇਆ… ਮੰਗਲਵਾਰ ਰਾਤ ਨੂੰ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ ਚੱਕਰਵਾਤ ਮੋਂਥਾ (Cyclone Montha) ਨੇ ਤਬਾਹੀ ਮਚਾ ਦਿੱਤੀ। ਇੱਕ ਗੰਭੀਰ ਚੱਕਰਵਾਤੀ ਤੂਫਾਨ (Severe Cyclonic Storm) ਦੇ ਰੂਪ ਵਿੱਚ ਤੱਟ ਨਾਲ ਟਕਰਾਉਣ ਤੋਂ ਬਾਅਦ ਇਸ ਨੇ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਨੁਕਸਾਨ ਕੀਤਾ। ਤੂਫਾਨ ਦਾ ਅਸਰ ਓਡੀਸ਼ਾ, ਤੇਲੰਗਾਨਾ, ਛੱਤੀਸਗੜ੍ਹ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।

ਭਾਰਤ ਮੌਸਮ ਵਿਭਾਗ (IMD) ਅਨੁਸਾਰ ਚੱਕਰਵਾਤ ਮੋਂਥਾ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ ਮਛਲੀਪਟਨਮ ਅਤੇ ਕਲਿੰਗਾਪਟਨਮ ਦੇ ਵਿਚਕਾਰ ਕਾਕੀਨਾਡਾ ਦੇ ਨੇੜੇ ਲੈਂਡਫਾਲ ਹੋਇਆ। ਉਸ ਸਮੇਂ ਹਵਾ ਦੀ ਗਤੀ 90 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਸੀ। ਉੱਚੀਆਂ ਲਹਿਰਾਂ ਤੱਟਵਰਤੀ ਖੇਤਰਾਂ ਨਾਲ ਟਕਰਾ ਗਈਆਂ, ਅਤੇ ਕਈ ਥਾਵਾਂ ‘ਤੇ ਦਰੱਖਤ ਅਤੇ ਬਿਜਲੀ ਦੇ ਖੰਭੇ ਉਖੜ ਗਏ।
ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਜ਼ਿਲ੍ਹੇ ਵਿਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦੋਂ ਤੇਜ਼ ਹਵਾਵਾਂ ਕਾਰਨ ਇੱਕ ਦਰੱਖਤ ਉਸ ਦੇ ਘਰ ਉਤੇ ਆ ਡਿੱਗਾ। ਉਸੇ ਜ਼ਿਲ੍ਹੇ ਵਿੱਚ ਤੇਜ਼ ਹਵਾਵਾਂ ਕਾਰਨ ਨਾਰੀਅਲ ਦੇ ਦਰੱਖਤ ਡਿੱਗਣ ਨਾਲ ਆਟੋ ਚਾਲਕ ਸਣੇ 2 ਜ਼ਖਮੀ ਹੋ ਗਏ। ਮੌਸਮ ਵਿਭਾਗ ਨੇ ਦੱਸਿਆ ਕਿ ‘ਮੋਂਥਾ’ ਨਾਮ ਥਾਈ ਭਾਸ਼ਾ ਤੋਂ ਲਿਆ ਗਿਆ ਹੈ, ਜਿਸਦਾ ਅਰਥ ਹੈ ਖੁਸ਼ਬੂਦਾਰ ਫੁੱਲ। ਹਾਲਾਂਕਿ, ਇਸ ਚੱਕਰਵਾਤ ਨੇ ਆਪਣੇ ਨਾਮ ਦੇ ਉਲਟ ਤਬਾਹੀ ਮਚਾ ਦਿੱਤੀ।
ਆਈਐਮਡੀ ਨੇ ਕਿਹਾ ਹੈ ਕਿ ਕਈ ਰਾਜਾਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (30 ਤੋਂ 60 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਤੇਲੰਗਾਨਾ, ਵਿਦਰਭ ਅਤੇ ਕੇਰਲ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤੱਟਵਰਤੀ ਕਰਨਾਟਕ, ਓਡੀਸ਼ਾ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ ਆ ਸਕਦੇ ਹਨ। ਉੱਤਰੀ ਆਂਧਰਾ ਪ੍ਰਦੇਸ਼ ਤੱਟ ਦੇ ਨਾਲ-ਨਾਲ ਹਵਾ ਦੀ ਗਤੀ 65 ਤੋਂ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਖ਼ਤ ਸਲਾਹ ਦਿੱਤੀ ਹੈ। ਕਰਨਾਟਕ, ਗੋਆ, ਗੁਜਰਾਤ, ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਦੇ ਨਾਲ-ਨਾਲ ਉੱਚੀਆਂ ਲਹਿਰਾਂ ਅਤੇ ਤੂਫ਼ਾਨੀ ਸਮੁੰਦਰ ਬਣੇ ਰਹਿਣਗੇ। ਪੂਰਬੀ-ਮੱਧ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਦੇ ਕਈ ਹਿੱਸਿਆਂ ਵਿੱਚ 35 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਚੱਕਰਵਾਤ ਮੋਂਥਾ ਦੇ ਪ੍ਰਭਾਵ ਹੇਠ ਅਗਲੇ ਦੋ ਦਿਨਾਂ ਤੱਕ ਤੇਲੰਗਾਨਾ, ਛੱਤੀਸਗੜ੍ਹ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਆਫ਼ਤ ਪ੍ਰਬੰਧਨ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਕਮਜ਼ੋਰ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।