Weather Red Alert- ਪੰਜਾਬ ਦਾ ਇਹ ਸ਼ਹਿਰ ਸ਼ਿਮਲੇ ਤੋਂ ਵੀ ਠੰਢਾ, ਦੋ ਦਿਨ ਮੀਂਹ, ਰੈੱਡ ਅਲਰਟ ਜਾਰੀ…

13
Sell-Aid Desk 24/7- ਪੰਜਾਬ ਸਣੇ ਪੂਰਾ ਉੱਤਰੀ ਭਾਰਤ ਇਸ ਸਮੇਂ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਮੰਗਲਵਾਰ ਨੂੰ ਵੀ ਜਾਰੀ ਰਹਿਣ ਦੀ ਉਮੀਦ ਹੈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਸੋਮਵਾਰ ਸਵੇਰੇ ਉੱਤਰੀ ਭਾਰਤ ਦੇ ਵੱਡੇ ਹਿੱਸੇ ਸਖ਼ਤ ਠੰਢ ਦੀ ਲਪੇਟ ਵਿੱਚ ਆ ਗਏ। ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਮੈਦਾਨੀ ਇਲਾਕਿਆਂ ਵਿੱਚ ਠੰਡ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਪੰਜਾਬ ਵਿਚ ਲੋਹੜੀ ਮੌਕੇ ਠੰਢ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਮੌਸਮ ਵਿਭਾਗ ਨੇ ਅਜਿਹਾ ਅਲਰਟ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਹੀਂ ਮਿਲੇਗੀ। ਠੰਢ ਕਾਰਨ ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਪੁੱਜ ਗਿਆ ਹੈ ਜੋ ਸ਼ਿਮਲਾ ਨਾਲੋਂ ਵੀ ਠੰਢਾ ਹੈ।
ਇਸ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 17 ਤੇ 18 ਜਨਵਰੀ ਨੂੰ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ, ਚੰਡੀਗੜ੍ਹ ਦੇ ਸਕੂਲਾਂ ਵਿਚ ਅੱਜ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਹੋ ਸਕਦੇ ਹਨ।