Weather Today: ਅੱਜ ਸ਼ਾਮ ਮੁੜ ਵਿਗੜੇਗਾ ਮੌਸਮ, ਤਾਜ਼ਾ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਵਿਚ ਆਫਤ…!

33

Sell-Aid Desk24/7- ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਅੱਜ ਸ਼ਾਮ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੀਂਹ ਦਾ ਇਹ ਸਿਲਸਲਾ ਕੱਲ੍ਹ ਸਾਰਾ ਦਿਨ ਜਾਰੀ ਰਹਿ ਸਕਦਾ ਹੈ। ਆਈ.ਐਮ.ਡੀ. ਚੰਡੀਗੜ੍ਹ ਅਨੁਸਾਰ 13-14 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਅਗਲੇ ਕੁਝ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ-ਮੱਧ ਅਤੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿੱਚ ਬਣੇ ਨਵੇਂ ਸਿਸਟਮ ਦਾ ਪ੍ਰਭਾਵ ਆਂਧਰਾ ਪ੍ਰਦੇਸ਼, ਓਡੀਸ਼ਾ, ਤੇਲੰਗਾਨਾ, ਮਹਾਰਾਸ਼ਟਰ ਅਤੇ ਉੱਤਰ-ਪੂਰਬੀ ਭਾਰਤ ਸਮੇਤ ਕਈ ਹੋਰ ਰਾਜਾਂ ਵਿੱਚ ਦੇਖਿਆ ਜਾਵੇਗਾ।

Weather Report ਦੇ ਅਨੁਸਾਰ, ਓਡੀਸ਼ਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿਚ 13 ਸਤੰਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਤੇਲੰਗਾਨਾ ਵਿਚ 14 ਸਤੰਬਰ ਤੱਕ ਅਤੇ ਮਹਾਰਾਸ਼ਟਰ ਵਿੱਚ 13 ਤੋਂ 15 ਸਤੰਬਰ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿਚ ਵੀ ਅਗਲੇ ਕੁਝ ਦਿਨਾਂ ਲਈ ਤੇਜ਼ ਹਵਾਵਾਂ (30-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਸਾਮ ਅਤੇ ਮੇਘਾਲਿਆ ਵਿੱਚ 16 ਸਤੰਬਰ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ 15 ਸਤੰਬਰ ਤੱਕ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 13 ਤੋਂ 15 ਸਤੰਬਰ ਤੱਕ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਬਿਹਾਰ ਵਿਚ ਅੱਜ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ: ਬਿਹਾਰ ਵਿਚ 13 ਸਤੰਬਰ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਝਾਰਖੰਡ ਵਿਚ 15-16 ਸਤੰਬਰ ਨੂੰ ਬਾਰਿਸ਼ ਹੋ ਸਕਦੀ ਹੈ। ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿਚ 14 ਸਤੰਬਰ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਪੱਛਮੀ ਭਾਰਤ ਦੀ ਗੱਲ ਕਰੀਏ ਤਾਂ ਕੋਂਕਣ, ਗੋਆ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਵਿਚ 15 ਸਤੰਬਰ ਤੱਕ ਭਾਰੀ ਮੀਂਹ ਪਵੇਗਾ। 14 ਅਤੇ 15 ਸਤੰਬਰ ਨੂੰ ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 14 ਅਤੇ 16 ਸਤੰਬਰ ਦੇ ਵਿਚਕਾਰ ਗੁਜਰਾਤ ਖੇਤਰ ਵਿਚ ਭਾਰੀ ਮੀਂਹ ਪੈ ਸਕਦਾ ਹੈ। ਜੇਕਰ ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਉੱਤਰਾਖੰਡ ਵਿਚ 13 ਤੋਂ 16 ਸਤੰਬਰ ਤੱਕ ਭਾਰੀ ਮੀਂਹ ਪਵੇਗਾ, ਜਿਸ ਵਿਚ 13 ਸਤੰਬਰ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਉਮੀਦ ਹੈ। 13 ਅਤੇ 14 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਮੀਂਹ ਪੈਣ ਦੀ ਉਮੀਦ ਹੈ। ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।