ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ, ਸੇਵਾਵਾਂ ਵਾਪਸ ਲਈਆਂ

24

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।

ਚੇਤੇ ਰਹੇ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਸੇਵਾਵਾਂ ਤੋਂ ਲਾਂਭੇ ਕਰ ਦਿੱਤਾ ਗਿਆ ਸੀ।ਕੁਲਦੀਪ ਸਿੰਘ ਗੜਗੱਜ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ ਅਤੇ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਸੰਭਾਲਣਗੇ।