ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ 12 ਫਰਵਰੀ ਨੂੰ ਮਨਾਏ ਜਾਣ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਨ ਨੂੰ ਮਨਾਉਣ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਡਾਕਟਰ ਹਰਜਿੰਦਰ ਸਿੰਘ ਜੱਖੂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ ਜਿਸ ਦੌਰਾਨ ਡਾਕਟਰ ਜੱਖੂ ਵੱਲੋਂ ਵੱਖ-ਵੱਖ ਜਿਲਿਆਂ ਦੇ ਯੂਥ ਵਿੰਗ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸੱਦ ਕੇ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਬੋਲਦਿਆਂ ਡਾਕਟਰ ਹਰਜਿੰਦਰ ਸਿੰਘ ਜੱਖੂ ਜਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਇਸ ਵਾਰ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਵੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ । ਉਹਨਾਂ ਦੱਸਿਆ ਕਿ ਇਸ ਸਾਰੇ ਕਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਵਿੱਚ ਹੀ ਨਹੀਂ ਸਗੋਂ ਸਮੁੱਚੀ ਸੰਗਤ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨਾਂ ਕਿਹਾ ਕਿ ਇਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ‘ਤੇ ਜਿੱਥੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ ਉਥੇ ਹੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਅਤੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦੇਣਗੇ।













