ਇਸ ਜ਼ਿਲ੍ਹੇ ‘ਚ ਮੁਲਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਬ ਬਜਟ ਦੀਆਂ ਕਾਪੀਆਂ ਫੂਕ ਕੀਤਾ ਪ੍ਰਦਰਸ਼ਨ

34

ਕੋਟਕਪੂਰਾ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਦੇ ਮੁਤਾਬਕ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਇੱਕ ਦਿਨ ਪਹਿਲਾਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਫੂਕ ਕੇ ਸਰਕਾਰ ਖਿਲਾਫ ਜੋਰਦਾਰ ਨਾਰੇਬਾਜੀ ਕੀਤੀ ਗਈ। ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਮੁਲਾਜ਼ਮ ਪੈਨਸ਼ਨਰ ਅਤੇ ਕੱਚੇ ਮੁਲਾਜ਼ਮਾਂ ਵਾਸਤੇ ਕੋਈ ਐਲਾਨ ਨਹੀਂ ਕੀਤਾ ਗਿਆ, ਜਦਕਿ ਆਮ ਆਦਮੀ ਪਾਰਟੀ ਨੇ ਇਨਾਂ ਵਰਗਾਂ ਨੂੰ ਵੱਡੇ ਵੱਡੇ ਵਾਅਦੇ ਕਰਕੇ ਹੀ ਸੂਬੇ ਵਿੱਚ ਆਪਣੀ ਸਰਕਾਰ ਬਣਾਈ ਸੀ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਫਰੰਟ ਦੀ ਅਗਵਾਈ ਦੇ ਵਿੱਚ ਸੂਬਾ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ। ਇਸ ਮੌਕੇ ‘ਤੇ ਇਹ ਗੱਲਬਾਤ ਕਰਦੇ ਹੋਏ ਮੁਲਾਜ਼ਮ ਆਗੂ ਪ੍ਰੇਮ ਚਾਵਲਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਸ ਬਜਟ ਵਿੱਚ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਵਾਸਤੇ ਕੋਈ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸਬੰਧੀ ਵੀ ਕੋਈ ਨੀਤੀ ਤਿਆਰ ਨਹੀਂ ਕੀਤੀ ਗਈ ਹੈ। ਇਸ ਬਜਟ ਵਿੱਚ ਕੋਈ ਰਾਹਤ ਨਾ ਦੇਣ ਦੇ ਚਲਦਿਆਂ ਉਹ ਬਜਟ ਦੀਆਂ ਕਾਪੀਆਂ ਫੂਕ ਕੇ ਆਪਣਾ ਰੋਸ ਜਤਾ ਰਹੇ ਹਨ।