ਕਬੱਡੀ ਕੱਪ ਜਿੱਥੇ ਪਹਿਲਾ ਇਨਾਮ ਢਾਈ ਲੱਖ ਰੁਪਏ ਰੱਖਿਆ, NRI ਵੀਰਾਂ ਦਾ ਉਪਰਾਲਾ

45

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਖੇਡਾਂ ਲਈ ਮਸ਼ਹੂਰ ਪਿੰਡ ਖੈੜਾ ਦੋਨਾਂ ਦੇ ਅਤਿ ਅਧੁਨਿਕ ਤੇ ਵਿਸ਼ਾਲ ਖੇਡ ਸਟੇਡੀਅਮ ਵਿਖੇ ਖੈੜਾ ਯੂਥ ਕਲੱਬ ਵਲੋਂ ਨਗਰ ਪੰਚਾਇਤ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 48ਵਾਂ ਗੋਲਡ ਕਬੱਡੀ ਕੱਪ 6,7 ਅਤੇ 8 ਫਰਵਰੀ ਨੂੰ ਜਰਨੈਲ ਸਿੰਘ ਖੈੜਾ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।

ਕਬੱਡੀ ਕੱਪ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਤਹਿਤ ਹੀ ਕਬੱਡੀ ਕੱਪ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਮੀਟਿੰਗ ਸਟੇਡੀਅਮ ਵਿਖੇ ਹੋਈ। ਇਸ ਮੌਕੇ ‘ਤੇ ਸ਼ਮਸ਼ੇਰ ਸਿੰਘ ਯੂਐਸਏ, ਕੁਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਨੂੰ ਕਲੱਬ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਕਬੱਡੀ ਕੱਪ ਦੌਰਾਨ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਕਬੱਡੀ ਕਲੱਬਾਂ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 2,50,000 ਅਤੇ ਉਪ ਜੇਤੂ ਟੀਮ ਨੂੰ ਦੂਜਾ ਇਨਾਮ 2 ਲੱਖ ਰੁਪਏ ਦਿੱਤਾ ਜਾਵੇਗਾ। ਜਦਕਿ ਬੈਸਟ ਰੇਡਰ ਅਤੇ ਜਾਫੀ ਨੂੰ ਇਕ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਛੇ ਅਤੇ ਸੱਤ ਫਰਵਰੀ ਨੂੰ ਕਬੱਡੀ ਭਾਰ ਵਰਗ 50 ਕਿੱਲੋ ਭਾਰ ਵਰਗ ਅਤੇ ਕਬੱਡੀ 75 ਕਿੱਲੋ ਭਾਰ ਵਰਗ ਦੇ ਮੁਕਾਬਲੇ ਖੇਡੇ ਜਾਣਗੇ। ਟੂਰਨਾਮੈਂਟ ਦੌਰਾਨ ਫੁੱਟਬਾਲ ਅਤੇ ਵਾਲੀਬਾਲ ਦੇ ਮੈਚ ਵੀ ਕਰਵਾਏ ਜਾਣਗੇ। ਕਬੱਡੀ ਕੱਪ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਵਾਸਤੇ ਲੰਗਰ ਦਾ ਪ੍ਰਬੰਧ ਵੀ ਹੋਵੇਗਾ।