ਕਰਨਲ ਅਤੇ ਉਨ੍ਹਾਂ ਦੇ ਬੇਟੇ ਉੱਪਰ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੇ ਖ਼ਿਲਾਫ਼ ਧਰਨਾ 22 ਮਾਰਚ ਨੂੰ

36

ਗੜ੍ਹਸ਼ੰਕਰ ਵਿਖੇ ਕੈਪਟਨ ਅਮਰਜੀਤ ਸਿੰਘ ਗੁਲਪੁਰ ਅਤੇ ਸੂਬੇਦਾਰ ਕੇਵਲ ਸਿੰਘ ਦੀ ਅਗਵਾਈ ਵਿੱਚ ਐਕਸ-ਆਰਮੀ ਸਰਵਿਸ ਵੈਲਫੇਅਰ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਬਕਾ ਫੌਜੀਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਬੀਤੇ ਦਿਨੀਂ ਪਟਿਆਲਾ ਵਿਖੇ ਪੰਜਾਬ ਪੁਲਿਸ ਵੱਲੋਂ ਕਰਨਲ ਪੁਸ਼ਵਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ 22 ਮਾਰਚ ਦਿਨ ਸ਼ਨਿਵਾਰ ਨੂੰ 9 ਵਜੇ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ।

ਇਸ ਧਰਨੇ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਵੱਲੋਂ ਅਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਉਨ੍ਹਾਂ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ।