ਕਰਨਲ ਦੀ ਕੁੱਟਮਾਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫੈਸਲਾ

67

ਕਰਨਲ ਪੁਸ਼ਪਿੰੰਦਰ ਸਿੰਘ ਬਾਠ (Colonel Pushpinder Singh Bath) ਦੀ ਕੁੱਟਮਾਰ ਮਾਮਲੇ ਵਿਚ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਪੰਜਾਬ ਪੁਲਿਸ ਦੀ ਸਿੱਟ ਰੱਦ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਨੂੰ 3 ਦਿਨਾਂ ਵਿੱਚ ਜਾਂਚ ਟੀਮ ਬਣਾਉਣੀ ਹੋਵੇਗੀ। ਜਾਂਚ ਟੀਮ ਵਿੱਚ ਪੰਜਾਬ ਦਾ ਕੋਈ ਵੀ ਪੁਲਿਸ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਜਾਂਚ 4 ਮਹੀਨਿਆਂ ‘ਚ ਪੂਰੀ ਕਰਨੀ ਪਵੇਗੀ।

ਜ਼ਿਕਰਯੋਗ ਹੈ ਕਿ 13-14 ਮਾਰਚ ਦੀ ਰਾਤ ਨੂੰ ਢਾਬੇ ’ਤੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਦਰਜਨ ਭਰ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਪੀੜਤ ਪਰਿਵਾਰ ਨੇ ਸੀਬੀਆਈ ਜਾਂਚ ਤੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਦਾ ਤਬਾਦਲਾ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।