ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ…

32

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਕਿਸਾਨ ਆਗੂ ਡੱਲੇਵਾਲ ਨੇ ਅਨਸ਼ਨ (ਵਰਤ ) ਖਤਮ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਦੱਸਿਆ ਕਿ ਡੱਲੇਵਾਲ ਨੇ ਪਾਣੀ ਪੀ ਕੇ ਆਪਣਾ ਵਰਤ ਤੋੜਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਦੱਸਿਆ ਕਿ ਹਾਈਵੇਅ ਵੀ ਖੋਲ੍ਹ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨ ਆਗੂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਛੱਡਿਆ ਹੋਇਆ ਸੀ।