ਕੁੱਤਿਆਂ ਦੀ ਵਧਦੀ ਦਹਿਸ਼ਤ ਖਿਲਾਫ਼ ਮਨੁੱਖੀ ਅਧਿਕਾਰ ਕਮਿਸ਼ਨ ‘ਚ ਮਾਮਲਾ ਦਰਜ ਕਰਵਾਇਆ

49

ਲੁਧਿਆਣਾ ‘ਚ ਅਵਾਰਾ ਕੁੱਤਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਇਨ੍ਹਾਂ ਅਵਾਰਾ ਕੁੱਤਿਆਂ ਨੇ ਕਈ ਮਾਸੂਮ ਬੱਚਿਆਂ ਦੀ ਜਾਨ ਲੈ ਲਈ ਹੈ।

ਇਸ ਸਬੰਧ ‘ਚ ਪੀ. ਬੀ. ਆਈ . ਦੇ ਸਾਬਕਾ ਅਧਿਕਾਰੀ ਅਤੇ ਸੀ. ਆਈ. ਟੀ. ਦੇ ਪੰਜਾਬ ਪ੍ਰਧਾਨ ਐਡਵੋਕੇਟ ਡਾ. ਗੌਰਵ ਅਰੋੜਾ ਨੇ ਮਾਣਯੋਗ ਮਨੁੱਖੀ ਅਧਿਕਾਰ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਮਾਣਯੋਗ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਲੁਧਿਆਣਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਕੁੱਤਿਆਂ ਦੀ ਦਹਿਸ਼ਤ ਤੋਂ ਬਚਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਬੰਧਤ ਨਿਗਮ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਐਡ. ਅਰੋੜਾ ਨੇ ਕਿਹਾ ਕਿ ਇਹ ਸਮੱਸਿਆ ਬਹੁਤ ਵੱਡੀ ਹੈ ਅਤੇ ਜੇਕਰ ਇਸ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕਈ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਜਾਣਗੇ।