ਗੁਰੂ ਰਵਿਦਾਸ ਜੀ ਦਾ ਪ੍ਰਕਾਸ ਪੁਰਬ, ਜ਼ਿਲ੍ਹੇ ’ਚ ਕੱਢੀ ਗਈ ਸ਼ੋਭਾ ਯਾਤਰਾ

41

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 648 ਵੇਂ ਪ੍ਰਕਾਸ ਪਰਵ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਖਰੋਟਾ ਵਿਖੇ ਸ਼ੋਭਾ ਯਾਤਰਾ ਕੱਢੀ ਗਈ ਹੈ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸਾਰੇ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਵ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ, ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਅਖਰੋਟਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮਗਰੋਂ ਦਿੱਤਾ। ਸ਼ੋਭਾ ਯਾਤਰਾ ਦੇ ਅਰੰਭ ਵਿੱਚ ਮਹਾਤਮਾ ਗਿਰਧਾਰੀ ਲਾਲ ਜੀ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵੱਲੋਂ ਅਰਦਾਸ ਕੀਤੀ ਗਈ।

ਇਹ ਸ਼ੋਭਾ ਯਾਤਰਾ ਪਿੰਡ ਅਖਰੋਟਾ ਤੋਂ ਸੁਰੂ ਕੀਤੀ ਗਈ ਜੋ ਪਿੰਡ ਭਾਦਾਂ , ਭਰਿਆਲ ਲਾਹੜੀ, ਧੋਬੜਾ, ਬਲਸੂਆ, ਪਠਾਨਚੱਕ , ਕੋਠਿਆ, ਨਸਿਹਰਾ ਅਤੇ ਅਖਰੋਟਾ ਵਿਖੇ ਸਮਾਪਤ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਪਿੰਡ ਨਸਿਹਰਾ ਵਿਖੇ ਗੁਰੂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਜਿਹੇ ਸਮਾਰੋਹ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣੇ ਚਾਹੀਦੇ ਹਨ ਅਤੇ ਸਾਰਿਆਂ ਨੂੰ ਮਾਨਵਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣਾ ਚਾਹੀਦਾ ਹੈ।

ਇਸ ਮੋਕੇ ਤੇ ਸ੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ ਅਖਰੋਟਾ ਵੱਲੋਂ ਮੁੱਖ ਮਹਿਮਾਨ ਨੂੰ ਸਿਰੋਪਾ ਪਾ ਕੇ ਅਤੇ ਯਾਦਗਾਰ ਚਿੱਤਰ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਕਮੇਟੀ ਵੱਲੋਂ ਬਾਕੀ ਪਾਰਟੀ ਆਹੁਦੇਦਾਰਾਂ ਨੂੰ ਵੀ ਸਿਰੋਪੇ ਭੇਂਟ ਕਰਕੇ ਸਨਮਾਨਤ ਕੀਤਾ।