ਚੰਡੀਗੜ੍ਹ ਸਬੰਧੀ ਬਿੱਲ ਲਿਆਉਣ ‘ਤੇ ਕੇਂਦਰ ਦਾ ਸਪਸ਼ਟੀਕਰਨ, CM ਭਗਵੰਤ ਮਾਨ ਨੇ ਕੀਤਾ ਟਵੀਟ

57

Sell-Aid Desk24/7- ਕੇਂਦਰ ਸਰਕਾਰ ਦੇ ਵੱਲੋਂ ਸਰਦ ਰੁੱਤ ਇਜਲਾਸ ਵਿੱਚ ਚੰਡੀਗੜ੍ਹ ਸਬੰਧੀ ਬਿੱਲ ਲਿਆਉਣ ਦੀ ਚਰਚਾ ਕਾਰਨ ਸ਼ਨੀਵਾਰ ਤੋਂ ਪੰਜਾਬ ਦੀ ਸਿਆਸਤ ਗਰਮੀ ਹੋਈ ਸੀ। ਹੁਣ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦਾ ਸਪਸ਼ਟੀਕਰਨ ਸਾਹਮਣੇ ਆ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਫ਼ਿਲਹਾਲ ਅਜਿਹਾ ਕੋਈ ਬਿੱਲ ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਵਿੱਚ ਨਹੀਂ ਲਿਆਂਦਾ ਜਾ ਰਿਹਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।

CM ਮਾਨ ਨੇ ਟਵੀਟ ਕੀਤਾ, “ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਪਾਰਲੀਮੈਂਟ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ। ਉਮੀਦ ਹੈ ਕਿ ਭਵਿੱਖ ਵਿਚ ਵੀ ਪੰਜਾਬ ਨਾਲ ਸਬੰਧਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਤੇ ਪਾਰਲੀਮੈਂਟ ਵਿੱਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਸ ਜਤਾਈ ਕਿ ਭਵਿੱਖ ਵਿਚ ਵੀ ਪੰਜਾਬ ਨਾਲ ਸਬੰਧਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ।