ਵਿਰਾਸਤ – ਏ -ਖਾਲਸਾ ਆਡੀਟੋਰੀਅਮ ਵਿੱਚ ਜਗਤ ਪੰਜਾਬੀ ਸਭਾ, ਪਬਪਾ ਅਤੇ ਅੰਟਾਰੀਓ ਫਰੈਂਡ ਕਲੱਬ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ੇਸ਼ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜਗਤ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਪੰਜਾਬੀ ਸਭਾ ਵੱਲੋਂ ਹਰ ਸਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਂਦਾ ਹੈ ਤੇ ਇਸ ਬਾਰੇ ਦਾ ਸਨਮਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਰੱਖਿਆ ਗਿਆ।
ਉਹਨਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਤਿੰਨ ਦਰਜਨ ਦੇ ਕਰੀਬ ਵਿਸ਼ੇਸ਼ ਸ਼ਖਸੀਅਤਾਂ ਦਾ ਸਨਮਾਨ ਪੰਜਾਬੀ ਜਗਤ ਸਭਾ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਨਾਲ ਸਨਮਾਨਿਤ ਪ੍ਰੋਫੈਸਰ ਅੱਛੂਰੂ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਬਾ, ਡਾ. ਹਰੀ ਸਿੰਘ ਜਾਚਕ, ਹਰਪ੍ਰੀਤ ਸਿੰਘ ਦਰਦੀ, ਪ੍ਰੋਫੈਸਰ ਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਸ਼ਖਸ਼ੀਅਤਾਂ ਹਾਜ਼ਰ ਸਨ।













