ਜੂਨ ਤੱਕ 45 ਹਜ਼ਾਰ ਕਿਲੋਮੀਟਰ ਸੜਕਾਂ ਬਣਨਗੀਆਂ: ਈ ਟੀ ਓ

5

Sell-Aid Desk 24/7- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੜਕ ਨੈੱਟਵਰਕ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਇਸੇ ਸਾਲ 30 ਜੂਨ ਤੱਕ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। 45 ਹਜ਼ਾਰ ਕਿਲੋਮੀਟਰ ਸੜਕਾਂ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੀ ਮੁਰਮੰਤ ਅਤੇ ਚੌੜਾ ਕਰਨ ਦਾ ਕੰਮ ਵੀ ਸ਼ਾਮਲ ਹੈ। ਇਹ ਕੰਮ 16209 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸੜਕਾਂ ਦੇ ਨਿਰਮਾਣ ਦੌਰਾਨ ਟੈਂਡਰ ਪ੍ਰਕਿਰਿਆ ਵਿੱਚ 1463 ਕਰੋੜ ਰੁਪਏ ਦੀ ਬੱਚਤ ਕੀਤੀ ਹੈ। ਹੁਣ ਇਹ ਪੈਸੇ ਵੀ ਸੂਬੇ ਦੀਆਂ ਸੜਕਾਂ ’ਤੇ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਵਿੱਚ ਸਮੱਗਰੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਚੈਕਿੰਗ ਜਾਰੀ ਹੈ।