ਦਿੱਲੀ ਦੇ ਮੋਤੀਆ ਖਾਨ ਇਲਾਕੇ ‘ਚ ਐਤਵਾਰ ਨੂੰ ਇਕ ਘਰ ‘ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਫਾਇਰਫਾਈਟਰ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ (DFS) ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਕਰੀਬ 3:01 ਵਜੇ ਇਕ ਘਰ ‘ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ।
ਦਿੱਲੀ ਫਾਇਰ ਸਰਵਿਸ (ਡੀਐਫਐਸ) ਨੇ ਕਿਹਾ ਕਿ ਅੱਗ ਦੀ ਸੂਚਨਾ ਮਿਲਣ ਤੋਂ ਬਾਅਦ ਚਾਰ ਫਾਇਰ ਟੈਂਡਰ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਡੀਐਫਐਸ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਦੌਰਾਨ ਐਲਪੀਜੀ ਸਿਲੰਡਰ ਫਟਣ ਕਾਰਨ ਦੋ ਫਾਇਰ ਫਾਈਟਰ ਰਵਿੰਦਰ ਸਿੰਘ ਅਤੇ ਵੇਦ ਜ਼ਖ਼ਮੀ ਹੋ ਗਏ।
ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਤੁਲ ਗਰਗ ਨੇ ਦੱਸਿਆ ਕਿ ‘ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਬਚਾਅ ਟੀਮ ਨੇ ਇਮਾਰਤ ਦੀ ਤਲਾਸ਼ੀ ਲਈ ਅਤੇ ਚੌਥੀ ਮੰਜ਼ਿਲ ‘ਤੇ ਪੂਰੀ ਤਰ੍ਹਾਂ ਸੜੀ ਹੋਈ ਲਾਸ਼ ਬਰਾਮਦ ਕੀਤੀ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।














