ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ 2 ਔਰਤਾਂ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

38

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ 2 ਔਰਤਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਇੰਚਾਰਜ ਪੁਸ਼ਪ ਬਾਲੀ ਦੀ ਅਗਵਾਈ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 20.200 ਕਿਲੋ ਗਾਂਜਾ, 50 ਗ੍ਰਾਮ ਹੈਰੋਇਨ, ਹੌਂਡਾ ਇਮੇਜ ਕਾਰ ਬਰਾਮਦ ਕੀਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਡੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਐਸਆਈ ਪੰਕਜ ਨੇ ਆਪਣੀ ਟੀਮ ਨਾਲ ਮਕਸੂਦਾ ਕਰਤਾਰਪੁਰ ਖੇਤਰ ਅਧੀਨ ਪੈਂਦੇ ਵਿਧੀਪੁਰ ਫਾਟਕ ਨੇੜੇ ਇੱਕ ਸ਼ੈੱਡ ਤੋਂ ਦੋ ਔਰਤਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਨੇ ਆਪਣੇ ਕੋਲ ਇੱਕ ਬੋਰੀ ਰੱਖੀ ਹੋਈ ਸੀ, ਜਿਸ ਦੀ ਤਲਾਸ਼ੀ ਦੌਰਾਨ 20 ਕਿਲੋ 200 ਗ੍ਰਾਮ ਗਾਂਜਾ ਬਰਾਮਦ ਹੋਇਆ।

ਮੁਲਜ਼ਮਾਂ ਦੀ ਪਛਾਣ ਪੂਜਾ ਕੁਮਾਰੀ ਪਤਨੀ ਪੱਪੂ ਕੁਮਾਰ ਵਾਸੀ ਨਵਾਂਬਾਗ ਬਿਹਾਰ, ਬਬੀਤਾ ਦੇਵੀ ਪਤਨੀ ਵਿਕਾਸ ਮੰਡਲ ਵਾਸੀ ਬਿਹਾਰ ਅਤੇ ਅਰਨਵ ਕੁਮਾਰ ਜਸਵਾਲ ਉਰਫ਼ ਲਲਹਨ ਪੁੱਤਰ ਸੁਧੀਰ ਜਸਵਾਲ ਵਾਸੀ ਬਿਹਾਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਿੰਨੋਂ ਮੁਲਜ਼ਮ ਗਾਂਜਾ ਰੇਲਗੱਡੀ ਰਾਹੀਂ ਲਿਆਉਂਦੇ ਸਨ ਅਤੇ ਜਲੰਧਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਤੋਂ ਬਾਅਦ ਰੇਲ ਗੱਡੀ ਰਾਹੀਂ ਵਾਪਸ ਚਲੇ ਜਾਂਦੇ ਸਨ। ਮੁਲਜ਼ਮਾਂ ਦੇ ਨਾਲ ਔਰਤਾਂ ਦੀ ਮੌਜੂਦਗੀ ਕਾਰਨ ਉਨ੍ਹਾਂ ’ਤੇ ਕੋਈ ਸ਼ੱਕ ਨਹੀਂ ਕਰ ਸਕਦਾ ਸੀ।

ਦੂਜੇ ਮਾਮਲੇ ਵਿੱਚ ਪੁਸ਼ਪ ਬਾਲੀ ਨੇ ਦੱਸਿਆ ਕਿ ਇੱਕ ਵਿਸ਼ੇਸ਼ ਟੀਮ ਤਿਆਰ ਕਰਕੇ ਐਸਆਈ ਨਿਰਮਲ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਆਦਮਪੁਰ ਦੇ ਪਿੰਡ ਖੁਰਦਪੁਰ ਵਿਖੇ ਭੇਜਿਆ ਗਿਆ। ਇਸ ਦੌਰਾਨ ਹੌਂਡਾ ਇਮੇਜ ਗੱਡੀ ਨੰਬਰ ਪੀਬੀ 01 ਈ 3617 ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਨੌਜਵਾਨ ਦੀ ਤਲਾਸ਼ ਕੀਤੀ ਗਈ।

ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਨੇ ਕਾਰ ਦੇ ਡੈਸ਼ਬੋਰਡ ’ਤੇ ਹੈਰੋਇਨ ਛੁਪਾ ਕੇ ਰੱਖੀ ਹੋਈ ਸੀ। ਫੜੇ ਗਏ ਵਿਅਕਤੀ ਦੀ ਪਛਾਣ ਮੋਹਿਤ ਢਾਂਡਾ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਚੂੜਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਆਦਮਪੁਰ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਦਾ ਅਦਾਲਤ ‘ਚੋਂ ਪੁਲਸ ਨੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।