ਪਾਕਿਸਤਾਨ ਹਾਈ ਕਮਿਸ਼ਨ ਵਿਚ ਕੇਕ ਲੈ ਕੇ ਪਹੁੰਚਿਆ ਸ਼ਖਸ?

48

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿਚ ਮੰਗਲਵਾਰ ਸ਼ਾਮੀਂ ਹੋਏ ਦਹਿਸ਼ਤੀ ਹਮਲੇ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਬਹੁਗਿਣਤੀ ਸੈਲਾਨੀ ਦੱਸੇ ਜਾ ਰਹੇ ਹਨ। ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਵਿਦੇਸ਼ੀ ਤੇ ਦੋ ਸਥਾਨਕ ਵਿਅਕਤੀ ਵੀ ਸ਼ਾਮਲ ਹਨ। ਇਸ ਪਿੱਛੋਂ ਭਾਰਤ ਵੱਲੋਂ ਪਾਕਿਸਤਾਨ ਨੂੰ ਘੇਰਨ ਲਈ ਸਖਤ ਫੈਸਲੇ ਲਏ ਹਨ।

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਮੋਦੀ ਸਰਕਾਰ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੀਸੀਐਸ ਮੀਟਿੰਗ ਵਿੱਚ ਸਰਹੱਦ ਪਾਰ ਅੱਤਵਾਦ ਦੇ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਹੈ, ਉਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਸਾਰਕ ਅਧੀਨ ਵੀਜ਼ਾ ਸਹੂਲਤ ਵੀ ਖਤਮ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਭਾਰਤ ਨੇ ਸਿੰਧੂ ਜਲ ਸੰਧੀ ਦੇ ਤਹਿਤ ਪਾਕਿਸਤਾਨ ਨੂੰ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਭਾਰਤ ਪਾਕਿਸਤਾਨ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਰਿਹਾ ਹੈ।

ਇਧਰ, ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਕੇਕ ਲੈ ਕੇ ਜਾਂਦੇ ਇਕ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ। ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਕਰਮਚਾਰੀ ਕੇਕ ਲੈ ਕੇ ਅੰਦਰ ਜਾ ਰਿਹਾ ਸੀ। ਮੀਡੀਆ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਉਹ ਕੇਕ ਅੰਦਰ ਕਿਉਂ ਲੈ ਜਾ ਰਿਹਾ ਸੀ।