ਪੁਲਿਸ ‘ਤੇ ਵੀ ਹੋ ਸਕਦੀ ਕਾਰਵਾਈ, ਜੇ ਨਸ਼ਾ ਤਸਕਰਾਂ ਖ਼ਿਲਾਫ਼ ਵਰਤੀ ਢਿੱਲ- ਮੰਤਰੀ ਹਰਪਾਲ ਚੀਮਾ

36

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਯੁੱਧ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਫਲ ਬਣਾਉਣ ਲਈ ਸੂਬੇ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਪਹੁੰਚ ਕੇ ਪੁਲਿਸ ਅਤੇ ਸਿਵਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵਿਧਾਇਕ, ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਰਹੇ।

ਇਸ ਮੌਕੇ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਵਿੱਚ ਸ਼ਾਮਲ ਲੋਕਾਂ ਕੋਲੋਂ ਨਸ਼ਾ ਖ਼ਤਮ ਕਰਨ ਲਈ ਸੁਝਾਅ ਮੰਗੇ ਗਏ। ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ।
ਇਸਦੇ ਨਾਲ ਹੀ ਸਭ ਨੂੰ ਹਿਦਾਇਤ ਕੀਤੀ ਗਈ ਹੈ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਦੇ ਪਿੱਛੇ ਉਨ੍ਹਾਂ ਦੀ ਮਦਦ ਲਈ ਨਹੀਂ ਜਾਵੇਗਾ ਇਸ ਦੇ ਨਾਲ ਹੀ ਅਗਰ ਕੋਈ ਪੁਲਿਸ ਅਫਸਰ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ਵਿੱਚ ਦੇਰੀ ਕਰੇਗਾ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ਇਸਦੇ ਨਾਲ ਹੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 87 ਪਿੰਡਾਂ ਦੀ ਪਹਿਚਾਣ ਕੀਤੀ ਗਈ ਹੈ ਜਿਥੇ ਵਾਲੀਵਾਲ ਗਰਾਊਡਾ ਤਿਆਰ ਕਰਕੇ ਨੋਜਵਾਨਾਂ ਨੂੰ ਖੇਡਾਂ ਦਾ ਸਮਾਨ ਦਿੱਤਾ ਜਾਵੇਗਾ ।