ਪੁਲਿਸ ਨੇ ਚਾਇਨਾ ਡੋਰ ਸਮੇਤ ਇਕ ਵਿਅਕਤੀ ਕੀਤਾ ਕਾਬੂ

28

ਸੁਨਾਮ ਪੁਲਿਸ ਨੇ ਇਕ ਵਿਅਕਤੀ ਨੂੰ ਚਾਇਨਾ ਡੋਰ ਦੇ 25 ਗੱਟੂਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ’ਤੇ ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਪ੍ਰੈੱਸ ਨੂੰ ਦੱਸਿਆ ਕਿ ਪੁਲਿਸ ਨੇ ਲਾਏ ਆਪਣੇ ਨਾਕੇ ਦੌਰਾਨ ਏ. ਐਸ. ਆਈ. ਸ਼ਾਮ ਸਿੰਘ ਨੇ ਐਸ. ਐਚ. ਓ. ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਇਕ ਵਿਅਕਤੀ ਬਲਵਿੰਦਰ ਸਿੰਘ ਵਾਸੀ ਕੁਲਾਰਾ ਨੂੰ ਚਾਇਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲ, ਜਿਹੜਾ ਮੋਟਰਸਾਈਕਲ ਸੀ, ਉਹ ਵੀ ਚੋਰੀ ਦਾ ਨਿਕਲਿਆ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਬਣਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸਨ।