ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ, ਸਹਾਇਕ ਥਾਣੇਦਾਰ ਵੀ ਹੋਇਆ ਜ਼ਖਮੀ

35

ਤਰਨਤਾਰਨ ਵਿਖੇ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਪੁਲਿਸ ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ ਤੇ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਕਿ ਗੋਲੀ ਲੱਗਣ ਕਾਰਨ ਜਗਜੀਤ ਸਿੰਘ ਜੱਗਾ ਨਾਮ ਦਾ ਬਦਮਾਸ਼ ਜ਼ਖ਼ਮੀ ਵੀ ਹੋਇਆ ਹੈ। ਇਸ ਦੇ ਨਾਲ ਹੀ ਗੋਲੀ ਲੱਗਣ ਕਾਰਨ ਤਰਨਤਾਰਨ ਪੁਲਿਸ ਦਾ ਸਹਾਇਕ ਥਾਣੇਦਾਰ ਬਲਦੇਵ ਸਿੰਘ ਦੇ ਵੀ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜ਼ਖ਼ਮੀ ਬਦਮਾਸ਼ ਨੂੰ ਪੁਲਿਸ ਵੱਲੋਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦਸਦੀਏ ਕਿ ਤਰਨਤਾਰਨ ਦੇ ਮੁਰਾਦਪੁਰਾ ਬਸਤੀ ਵਿੱਚ ਨੇੜੇ ਐਨਕਾਉਂਟਰ ਹੋਇਆ ਹੈ।

ਪੁਲਿਸ ਦੇ ਅਧਿਕਾਰੀਆਂ ਅਨੁਸਾਰ ਬਦਮਾਸ਼ ਜੱਜਾ ਹੈ ਜੇਲ ਵਿੱਚ ਬੰਦ ਹੈ ਅਤੇ ਤਰਨਤਾਰਨ ਦੀ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਦਮਾਸ਼ ਲੱਲਾ ਸ਼ਹਿਰ ਦੀ ਮੁਰਾਦਪੁਰਾ ਬਸਤੀ ਇਲਾਕੇ ਵਿੱਚ ਰਿਹਾ ਘੁੰਮ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਪਿੱਛਾ ਕਰਨ ਤੇ ਬਦਮਾਸ਼ਾਂ ਨੇ ਪੁਲਿਸ ਤੇ ਫਾਇਰਿੰਗ ਕੀਤੀ। ਪੁਲਿਸ ਵੱਲੋਂ ਚਲਾਏ ਅਪਰੇਸ਼ਨ ਦੋਰਾਨ ਬਦਮਾਸ਼ ਲੱਲਾ ਹੋਇਆ ਫ਼ਰਾਰ ਪੁਲਿਸ ਵੱਲੋਂ ਲੱਲਾ ਦੇ ਭਰਾ ਜਗਜੀਤ ਸਿੰਘ ਜੱਗਾ ਨੂੰ ਮੋਕੇ ਤੋਂ ਗ੍ਰਿਫਤਾਰ ਕੀਤਾ ਹੈ।

ਡੀ ਐਸ ਪੀ ਇਨਵੈਸਟੀਗੇਸ਼ਨ ਰਜਿੰਦਰ ਮਨਿਹਾਸ ਨੇ ਦੱਸਿਆ ਕਿ ਉਕਤ ਬਦਮਾਸ਼ਾਂ ਵੱਲੋਂ ਸ਼ਹਿਰ ਵਿੱਚ ਆਪਣੇ ਗੈਂਗ ਬਣਾ ਕੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਵੱਲੋਂ ਸੂਚਨਾ ਦੇ ਆਧਾਰ ‘ਤੇ ਬਦਮਾਸ਼ ਲੱਲਾ ਨੂੰ ਘੇਰਾ ਪਾਇਆ ਗਿਆ ਸੀ ਲੇਕਿਨ ਉਸ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾਉਂਦਿਆਂ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ ‘ਤੇ ਲੱਲਾ ਦੇ ਭਰਾ ਜਗਜੀਤ ਸਿੰਘ ਜੱਗਾ ਦੀ ਲੱਤ ਵਿੱਚ ਗੋਲੀ ਲੱਗੀ ਹੈ ਜਦ ਕਿ ਲੱਲਾ ਹਨੇਰੇ ਦਾ ਫਾਇਦਾ ਚੁੱਕ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ।