ਪ੍ਰਤਾਪ ਸਿੰਘ ਬਾਜਵਾ ਮੋਹਾਲੀ ਸਾਈਬਰ ਕ੍ਰਾਈਮ ਥਾਣੇ ’ਚ ਹੋਏ ਪੇਸ਼, ਨਹੀਂ ਦਿੱਤੇ ਪੁਲਿਸ ਦੇ ਸਵਾਲਾਂ ਦੇ ਜਵਾਬ

58

ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸ਼ੁੱਕਰਵਾਰ ਨੂੰ ਮੋਹਾਲੀ ਦੇ ਸਾਈਬਰ ਥਾਣੇ ਵਿਖੇ ਪੇਸ਼ ਹੋਏ। ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਗ੍ਰਨੇਡ ਦੇ ਬਿਆਨ ਲਈ ਅਜੇ ਵੀ ਕੋਈ ਸਰੋਤ ਨਹੀਂ ਦਿੱਤਾ ਗਿਆ। ਪੁਲਿਸ ਨੇ ਬਾਜਵਾ ਤੋਂ ਤਿੰਨ ਸਵਾਲ ਪੁੱਛੇ ਸਨ ਪਰ ਪ੍ਰਤਾਪ ਬਾਜਵਾ ਨੇ ਤਿੰਨੋਂ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਬਾਜਵਾ ਅਖ਼ਬਾਰ ਦੀ ਰਿਪੋਰਟ ਵਿੱਚ ਆਪਣੇ ਬਿਆਨ ਦਾ ਆਧਾਰ ਵੀ ਨਹੀਂ ਦੇ ਸਕੇ – 32 ਬੰਬ ਕਿੱਥੇ ਹਨ? ਇਸ ਸਵਾਲ ਦਾ ਬਾਜਵਾ ਕੋਲ ਕੋਈ ਜਵਾਬ ਨਹੀਂ ਹੈ।

ਬੀਤੀ ਰਾਤ ਮੁਹਾਲੀ ਪੁਲਿਸ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ। ਦਰਅਸਲ 32 ਬੰਬਾਂ ਵਾਲਾ ਬਿਆਨ ਦੇਣ ਕਾਰਨ ਉਨ੍ਹਾਂ ਉੱਤੇ ਮਾਮਲਾ ਦਰਜ ਹੋਇਆ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਹਾਲਾਂਕਿ ਬਾਜਵਾ ਨੇ ਹਾਈ ਕੋਰਟ ਦਾ ਰੁਖ ਵੀ ਕੀਤਾ ਸੀ ਅਤੇ ਹਾਈ ਕੋਰਟ ਨੇ ਬੀਤੇ ਦਿਨੀਂ ਬਾਜਵਾ ਦੀ ਗ੍ਰਿਫ਼ਤਾਰੀ ਉੱਤੇ ਰੋਕ ਤਾਂ ਲਗਾ ਦਿੱਤੀ ਸੀ ਪਰ ਉਨ੍ਹਾਂ ਨੂੰ ਪੁਲਿਸ ਜਾਂਚ ਵਿਚ ਸਹਿਯੋਗ ਕਰਨ ਦੇ ਆਦੇਸ਼ ਦਿੱਤੇ ਸਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਮਵਾਰ ਨੂੰ ਸਾਈਬਰ ਕ੍ਰਾਈਮ ਥਾਣੇ ਵਿਖੇ ਪੇਸ਼ ਹੋਣਾ ਸੀ।