ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਹੋਏ ਆਤੰਕੀ ਬਲਾਸਟ ਤੋਂ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਆ ਗਈ ਹੈ। ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
High alert after Delhi Red Fort blast: ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਹੋਏ ਆਤੰਕੀ ਬਲਾਸਟ ਤੋਂ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਆ ਗਈ ਹੈ। ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਜਲੰਧਰ ਵਿੱਚ ਡੀਸੀਪੀ ਸਿਕਿਊਰਟੀ ਨਰੇਸ਼ ਡੋਗਰਾ ਨੇ ਖੁਦ ਪੁਲਿਸ ਫੋਰਸ ਨਾਲ ਸਿਟੀ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਸੁਰੱਖਿਆ ਦੀ ਸਮੀਖਿਆ ਕੀਤੀ ਅਤੇ ਯਾਤਰੀਆਂ ਦੇ ਸਾਮਾਨ ਦੀ ਵਿਸਥਾਰ ਨਾਲ ਚੈਕਿੰਗ ਕਰਵਾਈ। ਡੀਸੀਪੀ ਡੋਗਰਾ ਨੇ ਕਿਹਾ ਕਿ ਦਿੱਲੀ ਬਲਾਸਟ ਤੋਂ ਬਾਅਦ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਰਾਰਤੀ ਤੱਤ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦਾ ਮੌਕਾ ਨਾ ਮਿਲੇ।
ਪੁਲਿਸ ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨ, ਬੱਸ ਅੱਡਿਆਂ ਅਤੇ ਭੀੜਭਾੜ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਬਾਹਰਲੇ ਰਾਜਾਂ ਤੋਂ ਆ ਰਹੀਆਂ ਸਾਰੀਆਂ ਟਰੇਨਾਂ ਦੇ ਯਾਤਰੀਆਂ ਅਤੇ ਉਹਨਾਂ ਦੇ ਸਾਮਾਨ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਸ਼ੱਕੀ ਵਿਅਕਤੀਆਂ ਜਾਂ ਸਮਾਨ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।













