ਪੰਜਾਬ ‘ਚ ਹਾਲਾਤ ਵਿਗੜੇ, ਫੌਜ ਬੁਲਾਈ, ਹਾਈ ਅਲਰਟ ਜਾਰੀ…

28

Sell-Aid Desk- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ਵਿਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਲਪੇਟ ਵਿਚ ਲੈ ਲਿਆ ਹੈ। ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ ਤੇ ਫ਼ਿਰੋਜਪੁਰ ਦੇ ਕਰੀਬ 250 ਪਿੰਡ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ। ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੱਤ ਜ਼ਿਲ੍ਹਿਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਹੈ ਜਿਨ੍ਹਾਂ ’ਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਸ਼ਾਮਲ ਹਨ।