ਪੰਜਾਬ: ਭਰੀ ਪੰਚਾਇਤ ‘ਚ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ…ਮ੍ਰਿਤਕ ਦੇ ਭਤੀਜੇ ਦਾ ਅੱਜ ਸੀ ਵਿਆਹ

45

ਅਬੋਹਰ ਦੇ ਪਿੰਡ ਕਲਰ ਖੇੜਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਪੰਚਾਇਤ ਦੌਰਾਨ ਮਹਿਲਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਾਲੇ ਦੇ ਵਿਵਾਦ ਨੂੰ ਲੈ ਕੇ ਪੰਚਾਇਤ ਬੁਲਾਈ ਗਈ ਸੀ। ਜਿਸ ਦੌਰਾਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਇਕੇ ਕਿ ਮ੍ਰਿਤਕ ਵਿਅਕਤੀ ਦੇ ਭਤੀਜੇ ਦਾ ਅੱਜ ਵਿਆਹ ਵੀ ਸੀ। ਇਸ ਵਾਰਦਾਤ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।