ਪੰਜਾਬ ਵਿਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ, 25 ਤੋਂ 30 ਬੱਚੇ ਸਨ ਸਵਾਰ…

42

ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਨਾਲੇ ਵਿੱਚ ਜਾ ਡਿੱਗੀ। ਇਹ ਹਾਦਸਾ ਫ਼ਿਰੋਜ਼ਪੁਰ ਦੇ ਪਿੰਡ ਹਸਤੀਵਾਲਾ ਨੇੜੇ ਵਾਪਰਿਆ। ਇਹ ਸਕੂਲ ਬੱਸ 25/30 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।

ਡਰੇਨ ਦੀ ਗਰਿੱਲ ਨਾਲ ਟਕਰਾ ਕੇ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਬੱਸ ਵਿੱਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।