ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਦੀ ਜਗ੍ਹਾ ਹੁਣ ਇਹ ਜ਼ਿੰਮੇਵਾਰੀ ਜੀ.ਨਾਗੇਸ਼ਵਰਾ ਰਾਓ ਨੂੰ ਦਿੱਤੀ ਗਈ ਹੈ। ਹੁਣ ਜੀ ਨਾਗੇਸ਼ਵਰਾ ਰਾਓ ਨਵੇਂ ਵਿਜੀਲੈਂਸ ਚੀਫ਼ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੱਪਸ਼ਨ ਖ਼ਿਲ਼ਾਫ਼ ਐਕਸ਼ਨ ਲਈ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਸ਼ਖਤ ਆਦੇਸ਼ ਜਾਰੀ ਕੀਤੇ ਸੀ। ਉਨ੍ਹਾਂ ਨੇ ਕਾਰਵਾਈ ਨਾ ਕਰਨ ਵਾਲੇ ਅਫਸਰਾਂ ‘ਤੇ ਕਾਰਵਾਈ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਹੈ।













