ਬਰਨਾਲਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

46

ਬਰਨਾਲਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੌਂਡਾ ਸਿਟੀ, 2 ਮੋਟਰਸਾਈਕਲ, 17 ਮੋਬਾਈਲ ਫੋਨ, 2 ਗੋਲੀਆਂ ਅਤੇ ਕੁਝ ਗਹਿਣੇ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਮੁਲਜ਼ਮ ਹੁਣ ਤੱਕ 16 ਲੁੱਟ-ਖੋਹ ਦੀਆਂ ਵਾਰਦਾਤਾਂ ਕਰ ਚੁੱਕੇ ਹਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਰਨਾਲਾ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਉਹ ਇੱਕ ਵਿਅਕਤੀ ਨੂੰ ਘੇਰ ਲੈਂਦੇ ਅਤੇ ਬੰਦੂਕ ਦੀ ਨੋਕ ‘ਤੇ ਲੁੱਟ ਲੈਂਦੇ। ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਮੁਲਜ਼ਮ ਚੋਰੀ ਜਾਂ ਲੁੱਟ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਬਰਨਾਲਾ ਪੁਲਿਸ ਨੇ ਲੁੱਟ ਖੋਹ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਬਰਨਾਲਾ ਪੁਲਿਸ ਦੇ ਐਸਪੀਡੀ ਸੰਦੀਪ ਸਿੰਘ ਮੰਡ, ਡੀਐਸਪੀ ਬਰਨਾਲਾ ਸਤਵੀਰ ਸਿੰਘ, ਸੀਆਈਏ ਸਟਾਫ਼ ਇੰਚਾਰਜ ਬਲਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲੀਸ ਨੇ ਵਧੀਆ ਕੰਮ ਕੀਤਾ ਹੈ। ਜਿਸ ਤਹਿਤ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।