ਭਰਾ ਨੂੰ ਛੱਡਣ ਆਈ 3 ਸਾਲਾ ਬੱਚੀ ਨੂੰ ਸਕੂਲ ਬੱਸ ਨੇ ਦਰੜਿਆ, ਮੌਕੇ ‘ਤੇ ਹੀ ਮੌਤ, ਡਰਾਈਵਰ ਫਰਾਰ

26

ਸੋਨੀਪਤ ਦੇ ਪਿੰਡ ਬੜੀ ਵਿਚ ਅਪੋਲੋ ਇੰਟਰਨੈਸ਼ਨਲ ਸਕੂਲ ਦੇ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ 3 ਸਾਲ ਦੀ ਮਾਸੂਮ ਬੱਚੀ ਦੀ ਜਾਨ ਚਲੀ ਗਈ। ਹਾਦਸੇ ਦੀ ਲਾਈਵ ਫੁਟੇਜ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਬੱਚੀ ਆਪਣੇ ਭਰਾ ਨੂੰ ਸਕੂਲ ਬੱਸ ‘ਚ ਛੱਡਣ ਆਈ ਸੀ ਅਤੇ ਇਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਬੜੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।

ਦਰਅਸਲ ਸੋਨੀਪਤ ਦੇ ਪਿੰਡ ਬੜੀ ਤੋਂ ਇਸ ਦਰਦਨਾਕ ਹਾਦਸੇ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। 3 ਸਾਲਾ ਪ੍ਰਾਂਜਲ ਆਪਣੇ ਭਰਾ ਨੂੰ ਸਕੂਲ ਬੱਸ ਲਈ ਛੱਡਣ ਆਈ ਸੀ ਪਰ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਪ੍ਰਾਂਜਲ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।
ਪ੍ਰਾਂਜਲ ਦੇ ਦਾਦਾ ਨੇ ਦੱਸਿਆ ਕਿ ਉਹ ਆਪਣੇ ਭਰਾ ਨੂੰ ਸਕੂਲ ਬੱਸ ਲਈ ਛੱਡਣ ਆਈ ਸੀ ਪਰ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ। ਬੱਸ ਅਪੋਲੋ ਇੰਟਰਨੈਸ਼ਨਲ ਸਕੂਲ ਦੀ ਸੀ ਅਤੇ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰ ‘ਚ ਹਫੜਾ-ਦਫੜੀ ਦਾ ਮਾਹੌਲ ਹੈ।
ਪੁਲਿਸ ਦੇ ਪ੍ਰੈੱਸ ਬੁਲਾਰੇ ਰਵਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਬੜੀ ਵਿੱਚ ਸਕੂਲ ਬੱਸ ਚਾਲਕ ਦੀ ਲਾਪ੍ਰਵਾਹੀ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ ਹੈ। ਬੜੀ ਨਿਵਾਸੀ ਪ੍ਰਦੀਪ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।