ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ PM ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਨ…

72

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਹਿਲੀ ਵਾਰ ਦੇਸ਼ ਨੂੰ ਸੰਬੋਧਨ ਕਰਨਗੇ।  ਜੋ ਆਪ੍ਰੇਸ਼ਨ ਸਿੰਦੂਰ ਦੀ ਸ਼ੁਰੂਆਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਸੰਬੋਧਨ ਹੋਵੇਗਾ। ਇਹ ਸੰਬੋਧਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਜ਼ਮੀਨ, ਹਵਾ ਅਤੇ ਸਮੁੰਦਰ ‘ਤੇ ਹਰ ਤਰ੍ਹਾਂ ਦੀ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਦੇ ਸਮਝੌਤੇ ਤੋਂ ਦੋ ਦਿਨ ਬਾਅਦ ਹੋਣ ਜਾ ਰਿਹਾ ਹੈ। ਇਹ ਸਮਝੌਤਾ ਚਾਰ ਦਿਨਾਂ ਤੱਕ ਸਰਹੱਦ ਪਾਰ ਦੇ ਹਮਲਿਆਂ ਤੋਂ ਬਾਅਦ ਹੋਇਆ ਹੈ , ਜਿਸ ਨਾਲ ਵੱਡੇ ਪੱਧਰ ‘ਤੇ ਜੰਗ ਹੋਣ ਦੀ ਆਸ਼ੰਕਾ ਪੈਦਾ ਹੋ ਗਈ ਸੀ।

ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਦਾ ਬਦਲਾ ਲੈਣ ਲਈ, ਭਾਰਤ ਨੇ 6 ਅਤੇ 7 ਮਈ ਦੀ ਰਾਤ ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ। ਇਸ ਤੋਂ ਬਾਅਦ, ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਕਈ ਭਾਰਤੀ ਫੌਜੀ ਠਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਭਾਰਤੀ ਹਥਿਆਰਬੰਦ ਬਲਾਂ ਨੇ ਰਫੀਕੀ, ਮੁਰੀਦ, ਚਕਲਾਲਾ, ਰਹੀਮ ਯਾਰ ਖਾਨ, ਸੁੱਕਰ ਅਤੇ ਚੁਨੀਅਨ ਸਮੇਤ ਕਈ ਪਾਕਿਸਤਾਨੀ ਫੌਜੀ ਠਿਕਾਣਿਆਂ ‘ਤੇ ਭਿਆਨਕ ਜਵਾਬੀ ਹਮਲੇ ਕੀਤੇ। ਪਸਰੂਰ ਅਤੇ ਸਿਆਲਕੋਟ ਏਵੀਏਸ਼ਨ ਬੇਸ ‘ਤੇ ਰਾਡਾਰ ਸਾਈਟਾਂ ਨੂੰ ਵੀ ਸਟੀਕ ਹਥਿਆਰਾਂ ਦਾ ਇਸਤੇਮਾਲ ਕਰਕੇ ਨਿਸ਼ਾਨਾ ਬਣਾਇਆ ਗਿਆ, ਜਿਸ ਨਾਲ ਗੁਆਂਢੀ ਦੇਸ਼ ਨੂੰ ਭਾਰੀ ਨੁਕਸਾਨ ਹੋਇਆ। ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐਮਓ) ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਕਿਹਾ ਹੈ ਕਿ ਲੜਾਈ ਵਿੱਚ 35-40 ਪਾਕਿਸਤਾਨੀ ਸੈਨਿਕ ਮਾਰੇ ਗਏ ਹਨ।